Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ : ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਨਵੰਬਰ 2026 : ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।

ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਯੂਨੀਅਨ ਦੇ ਨੁਮਾਇੰਦਿਆਂ ਨੂੰ  ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।”

ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਮੀਟਿੰਗਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।

Advertisement
Advertisement
Advertisement
Advertisement
Scroll to Top