ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6ਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 20 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6ਵੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਇਕ ਵਾਰ ਫਿਰ ਚੁਣਿਆ ਗਿਆ ਹੈ। ਜਾਣਕਾਰੀ ਅਨੁਸਾਰ ਇਸ ਚੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਐਡਵੋਕੇਟ ਧਾਮੀ ਨੂੰ ਵਧਾਈ ਦਿੱਤੀ।
ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਨੂੰ ਵੀ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸਦੇ ਨਾਲ ਹੀ ਉਨ੍ਹਾਂ ਨੇ ਨਵੇਂ ਚੁਣੇ ਗਏ ਸਮੂਹ ਕਾਰਜਕਾਰੀ ਮੈਂਬਰਾਂ ਨੂੰ ਵੀ ਵਧਾਈ ਦਿੱਤੀ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਹੋਏ ਜਨਰਲ ਇਜਲਾਸ ਦੌਰਾਨ ਉਨ੍ਹਾਂ ਨੂੰ ਸਰਬਸੰਮਤੀ ਨਾਲ ਛੇਵੀਂ ਵਾਰ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਅਹੁਦੇ ਲਈ ਉਨ੍ਹਾਂ ਦੇ ਮੁਕਾਬਲੇ ਕਿਸੇ ਹੋਰ ਮੈਂਬਰ ਵੱਲੋਂ ਉਮੀਦਵਾਰੀ ਪੇਸ਼ ਨਾ ਕੀਤੇ ਜਾਣ ਕਾਰਨ ਚੋਣ ਸਰਬਸੰਮਤੀ ਨਾਲ ਸੰਪੰਨ ਹੋਈ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਹੇ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ। ਉਨ੍ਹਾਂ ਦੇ ਵਿਰੁੱਧ ਕਿਸੇ ਹੋਰ ਉਮੀਦਵਾਰ ਦਾ ਨਾਮ ਸਾਹਮਣੇ ਨਾ ਆਉਣ ਕਾਰਨ ਹਾਜ਼ਰ ਮੈਂਬਰਾਂ ਨੇ ਉਨ੍ਹਾਂ ਨੂੰ ਮੁੜ ਇਸ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਸੌਂਪ ਦਿੱਤੀ।