Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Monday, 16 Nov 2026 | 4:34 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਨਵੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Advertisement
Advertisement
Advertisement
Advertisement
Scroll to Top