ਕੁਲਗਾਮ ਵਿਚ ਸੁਰੱਖਿਆ ਬਲਾਂ ਨੇ ਕਾਰਵਾਈ ਕਰਕੇ ਦੋ ਅੱਤਵਾਦੀ ਕੀਤੇ ਢੇਰ
ਕੁਲਗਾਮ, 16 ਨਵੰਬਰ 2026 : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕਾਰਵਾਈ ਕਰਕੇ ਢੇਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮਾਰੇ ਗਏ ਅੱਤਵਾਦੀਆਂ ਵਿੱਚ ਲਸ਼ਕਰ-ਏ-ਤੋਇਬਾ ਦਾ ਚੋਟੀ ਦਾ ਕਮਾਂਡਰ ਲਤੀਫ ਭੱਟ ਵੀ ਸ਼ਾਮਲ ਹੋਣ ਦੀ ਸੂਚਨਾ ਹੈ । ਹਾਲਾਂਕਿ, ਇਸ ਸਬੰਧੀ ਅਜੇ ਤੱਕ ਸੁਰੱਖਿਆ ਏਜੰਸੀਆਂ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਜਾਣਕਾਰੀ ਦੇ ਅਨੁਸਾਰ ਕੁਲਗਾਮ ਦੇ ਨੌਪੋਰਾ ਅਖਰਨ ਇਲਾਕੇ ਵਿੱਚ ਦੋ ਅੱਤਵਾਦੀਆਂ ਨੇ ਸੀਆਰਪੀਐਫ ਦੀ ਚੌਕੀ ‘ਤੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਸੀ। ਇਸ ਹਮਲੇ ਵਿੱਚ ਤਿੰਨ ਸੁਰੱਖਿਆ ਜਵਾਨ ਜ਼ਖਮੀ ਹੋ ਗਏ ਸਨ। ਅੱਤਵਾਦੀਆਂ ਵਲੋ ਕੀਤੇ ਗਏ ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੀ ਭਾਲ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸਤੋ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨਾਲ ਮੁਕਾਬਲਾ ਕੀਤਾ, ਜਿਸਤੋ ਬਾਅਦ ਦੋ ਅੱਤਵਾਦੀ ਮਾਰੇ ਜਾਣ ਦੀ ਖਬਰ ਹੈ।