Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Monday, 16 Nov 2026 | 4:54 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ

ਪਟਿਆਲਾ, 16 ਨਵੰਬਰ : ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਅੰਤਲੇ ਦਿਨ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖਰ ਵੱਲ ਵਧਿਆ ਅਤੇ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਵਾਰ ਮੇਲੇ ਦੀ ਓਵਰਆਲ ਟਰਾਫ਼ੀ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ ਰਨਰ-ਅਪ ਭਾਵ ਦੂਜਾ ਸਥਾਨ ਅਤੇ ਖਾਲਸਾ ਕਾਲਜ ਪਟਿਆਲਾ ਨੇ ਦੂਜਾ ਰਨਰ-ਅਪ ਭਾਵ ਤੀਜਾ ਸਥਾਨ ਹਾਸਿਲ ਕੀਤਾ।
ਅੰਤਿਮ ਦਿਨ ਹੋਏ ਇਨਾਮ ਵੰਡ ਸਮਾਰੋਹ ਵਿੱਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਆ ਗਿਆ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਯੁਵਕ ਅਤੇ ਲੋਕ ਮੇਲੇ ਨਾ ਸਿਰਫ਼ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਕਲਾ ਅਤੇ ਸੱਭਿਆਚਾਰ ਨਾਲ ਜੁੜਨਾ ਨੌਜਵਾਨਾਂ ਦੀ ਸ਼ਖ਼ਸੀਅਤ ਨੂੰ ਨਿਖਾਰਦਾ ਹੈ ਅਤੇ ਉਨ੍ਹਾਂ ਨੂੰ ਸਮਾਜ ਨਾਲ ਜੋੜ ਕੇ ਰੱਖਦਾ ਹੈ। ​ਉਨ੍ਹਾਂ ਜੇਤੂ ਰਹਿਣ ਵਾਲਿਆਂ ਸਮੇਤ ਸਾਰੇ ਭਾਗ ਲੈਣ ਵਾਲੇ ਕਾਲਜਾਂ, ਵਿਦਿਆਰਥੀ ਕਲਾਕਾਰਾਂ ਅਤੇ ਪ੍ਰਬੰਧਕਾਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਸੰਗੀਤ ਖੇਤਰ ਦੀ ਓਵਰਆਲ ਟਰਾਫ਼ੀ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਜਿੱਤੀ। ਥੀਏਟਰ ਦੇ ਖੇਤਰ ਦੀ ਓਵਰਆਲ ਟਰਾਫ਼ੀ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ। ਲੋਕ ਕਲਾਵਾਂ ਦੇ ਖੇਤਰ ਦੀ ਓਵਰ ਆਲ ਟਰਾਫ਼ੀ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਜਿੱਤੀ। ਸਾਹਿਤਿਕ ਕਲਾਵਾਂ ਦੇ ਖੇਤਰ ਦੀ ਓਵਰਆਲ ਟਰਾਫ਼ੀ ਖਾਲਸਾ ਕਾਲਜ ਪਟਿਆਲਾ ਦੇ ਹਿੱਸੇ ਆਈ। ਫਾਈਨ ਆਰਟਸ ਦੀ ਓਵਰਆਲ ਟਰਾਫ਼ੀ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ।
ਮੇਲੇ ਦੇ ਅੰਤਲੇ ਦਿਨ ਮੁੱਖ ਤੌਰ ਉੱਤੇ ਗਿੱਧਾ, ਰਵਾਇਤੀ ਪਹਿਰਾਵਾ ਪ੍ਰਦਰਸ਼ਨੀ, ਸ਼ਾਸਤਰੀ ਨ੍ਰਿਤ, ਸ਼ਾਸਤਰੀ ਸੰਗੀਤ ਵਾਦਨ (ਤਾਲ), ਸ਼ਾਸਤਰੀ ਸੰਗੀਤ ਵਾਦਨ (ਸਵਰ), ਲੰਮੀਆਂ ਹੇਕਾਂ ਵਾਲੇ ਗੀਤ, ਸ਼ਾਸ਼ਤਰੀ ਸੰਗੀਤ ਵਾਦਨ (ਤਾਲ), ਸ਼ਾਸ਼ਤਰੀ ਸੰਗੀਤ ਵਾਦਨ (ਸਵਰ), ਕਲੀ ਗਾਇਣ, ਵਾਰ ਗਾਇਣ, ਕਵੀਸ਼ਰੀ ਆਦਿ ਮੁਕਾਬਲੇ ਕਰਵਾਏ ਗਏ।
Advertisement
Advertisement
Advertisement
Advertisement
Scroll to Top