ਖੇਤੀਬਾੜੀ ਵਿਭਾਗ ਨੇ ਪਿੰਡ ਰਣਬੀਰਪੁਰਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 September, 2023, 04:52 PM

ਖੇਤੀਬਾੜੀ ਵਿਭਾਗ ਨੇ ਪਿੰਡ ਰਣਬੀਰਪੁਰਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਪਟਿਆਲਾ, 19 ਸਤੰਬਰ:
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ. ਅਵਨਿੰਦਰ ਸਿੰਘ ਮਾਨ ਖੇਤੀਬਾੜੀ ਅਫ਼ਸਰ ਬਲਾਕ ਪਟਿਆਲਾ ਦੀ ਯੋਗ ਅਗਵਾਈ ਹੇਠ ਸਰਕਲ ਧਬਲਾਨ ਦੇ ਪਿੰਡ ਰਣਬੀਰਪੁਰਾ (ਕੋਰਜੀ ਵਾਲਾ) ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ.ਅਜੈਪਾਲ ਸਿੰਘ ਬਰਾੜ ਨੇ ਕਿਸਾਨਾਂ ਨੂੰ ਸਰਵਪੱਖੀ ਕੀਟ ਪ੍ਰਬੰਧਨ, ਸਾਉਣੀ ਦੀਆਂ ਫ਼ਸਲਾਂ ਦੀ ਜਾਣਕਾਰੀ, ਮਿੱਟੀ-ਪਾਣੀ ਤੇ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ।
ਇਸ ਮੌਕੇ ਨੈਸ਼ਨਲ ਅਵਾਰਡੀ ਕਿਸਾਨ ਰਾਜਮੋਹਨ ਸਿੰਘ ਕਾਲੇਕਾ ਵੱਲੋਂ ਕਿਸਾਨਾਂ ਨਾਲ ਬਿਨਾਂ ਪਰਾਲੀ ਨੂੰ ਅੱਗ ਲਾਏ ਕਣਕ ਦੀ ਕਾਸ਼ਤ ਸੰਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਗਏ। ਕੈਂਪ ਵਿੱਚ ਪਿੰਡ ਦੀ ਪੰਚਾਇਤ, ਨੰਬਰਦਾਰ, ਪ੍ਰਧਾਨ, ਸਕੱਤਰ ਕੋਆਪਰੇਟਿਵ ਸੁਸਾਇਟੀ ਅਤੇ ਪਤਵੰਤੇ ਸਜਣਾ ਨੇ ਸ਼ਿਰਕਤ ਕੀਤੀ। ਖੇਤੀਬਾੜੀ ਵਿਭਾਗ ਵੱਲੋਂ ਅਭਿਸ਼ੇਕ ਜੇ.ਟੀ ਅਤੇ ਜਸਵਿੰਦਰ ਸਿੰਘ ਵੀ ਮੌਜੂਦ ਰਹੇ।



Scroll to Top