Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:23 pm

+91 90915 01313 , +91 90916 01313

punjabbanni@gmail.com
punjabbani@yahoo.com

ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਈ

ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਈ

ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਈ

ਮਸਤਾਨੇ ਫਿਲਮ ਦੀ ਟੀਮ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਨਮਾਨਤ ਕੀਤਾ

ਅੰਮ੍ਰਿਤਸਰ:- 19 ਸਤੰਬਰ ( ) ਸਿੱਖ ਇਤਿਹਾਸ ਨੂੰ ਪੇਸ਼ ਕਰਦੀ ‘ਮਸਤਾਨੇ’ ਫਿਲਮ ਦੇ ਪ੍ਰੋਡਿਓਸਰ ਡਾਇਰੈਕਟਰ ਅਤੇ ਸਮੁੱਚੀ ਟੀਮ ਅੱਜ ਗੁਰਦਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਫਿਲਮ ਨੂੰ ਬਣਾਉਣ ਤੇ ਸਿੱਖ ਇਤਿਹਾਸ ਦੀ ਅਸਲ ਤਸਵੀਰ ਪੇਸ਼ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਫਿਲਮਾਂ ਬਨਣੀਆਂ ਚਾਹੀਦੀਆਂ ਅਤੇ ਇਹ ਬਹੁਭਸ਼ਾਈ ਬਣਨੀਆਂ ਚਾਹੀਦੀਆਂ ਹਨ। ਬਹੁਤ ਖੁਸ਼ੀ ਦੀ ਗੱਲ੍ਹ ਹੈ ਕਿ ਇਹ ਫਿਲਮ ਪੰਜਾਬੀ, ਹਿੰਦੀ ਵਿੱਚ ਰਲੀਜ਼ ਹੋਈ ਹੈ ਅਤੇ ਤਮਿਲ-ਤੇਲਗੂ, ਅੰਗ੍ਰੇਜ਼ੀ ਵਿੱਚ ਜਲਦ ਹੀ ਰਲੀਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਚਾਰ ਸਾਹਿਬਜ਼ਾਦਿਆਂ ਤੇ ਬਣੀ ਫਿਲਮ ਨੇ ਲੋਕਾਂ ਅੰਦਰ ਜਾਗਰਤੀ ਤੇ ਇਤਿਹਾਸ ਦੇ ਪਹਿਲੂਆਂ ਤੋਂ ਜਾਣੂੰ ਕਰਵਾਇਆ ਸੀ। ਇਸ ਤਰ੍ਹਾਂ ਨਿਹੰਗ ਸਿੰਘਾਂ ਦੇ ਕਿਰਦਾਰ ਨੂੰ ਸਹੀ ਅਰਥਾਂ ਵਿੱਚ ਪੇਸ਼ ਕੀਤਾ ਹੈ ਅਤੇ ਐਕਟਰ ਵੀ ਸਾਰੇ ਸਾਬਤ ਸੂਰਤ ਲਏ ਗਏ ਹਨ ਇਸ ਲਈ ਬੁੱਢਾ ਦਲ ਵੱਲੋਂ ਤਰਸੇਮ ਸਿੰਘ ਜਸੜ ਨੂੰ ਇਸ ਫਿਲਮ ਦੀ ਸਫਲਤਾ ਲਈ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਫਿਲਮ ਦਾ ਟੈਕਸ ਮੁਆਫ ਕਰਨਾ ਚਾਹੀਦਾ ਹੈ।

ਇਸ ਸਮੇਂ ਫਿਲਮ ਦੇ ਪ੍ਰੋਡਿਓਸਰ ਡਾਇਰੈਕਟਰ ਤਰਸੇਮ ਸਿੰਘ ਜੱਸੜ ਨੇ ਕਿਹਾ ਕਿ ਇਹ ਫਿਲਮ ਨੂੰ ਫਿਲਮਾਉਣ ਸਮੇਂ ਮੈਨੂੰ ਅਤੇ ਸਮੁੱਚੀ ਟੀਮ ਅੰਦਰ ਵਿਸ਼ੇਸ਼ ਊਰਜਾ ਪੈਦਾ ਹੋਈ ਜਿਸ ਅਨੁਸਾਰ ਸਿੱਖ ਸਿਧਾਂਤਾਂ ਦੀ ਕਸਵੱਟੀ ਤੇ ਪੂਰਾ ਉਤਰਨ ਦਾ ਯਤਨ ਕੀਤਾ ਉਥੇ ਲੋਕਾਂ ਵੱਲੋਂ ਭਰਵਾਂ ਹੁੰਗਾਰਾਂ ਮਿਲਿਆ ਹੈ। ਜਿਸ ਤੇ ਮੈਨੂੰ ਅਤੇ ਮੇਰੀ ਟੀਮ ਗੁਰੂ ਪਾਤਸ਼ਾਹ ਦੇ ਰਿਣੀ ਹਾਂ।

ਇਸ ਤੋਂ ਪਹਿਲਾਂ ਗੁਰਦਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸੁਖਜੀਤ ਸਿੰਘ ਘੱਨਈਆ ਨੇ ਅਰਦਾਸ ਕੀਤੀ ਅਤੇ ਮੁਖਵਾਕ ਬਾਬਾ ਮਲੂਕ ਸਿੰਘ ਲਾਡੀ ਨੇ ਦਿੱਤਾ ਅਤੇ ਬੁੱਢਾ ਦਲ ਵੱਲੋਂ ਤਰਸਮੇ ਸਿੰਘ ਜੱਸੜ, ਸਰਨਜੀਤ ਸਿੰਘ, ਮਨਪ੍ਰੀਤ ਸਿੰਘ ਜੌਹਲ, ਜਸਪ੍ਰੀਤ ਸਿੰਘ, ਕਰਨਜੀਤ ਸਿੰਘ ਜੌਹਲ ਨੂੰ ਸਨਮਾਨਤ ਕੀਤਾ ਇਸ ਸਮੇਂ ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਭਾਈ ਕਲਵੰਤ ਸਿੰਘ ਜੋਧਪੁਰੀ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।

ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਕਰਨਰਾਜਬੀਰ ਸਿੰਘ ਐਡਵੋਕੇਟ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਰਣਜੋਧ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top