Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ‘ਚ ਅੰਤਿਮ ਸਸਕਾਰ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਪਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ
-ਸ਼ਹੀਦ ਦੀ ਪਤਨੀ ਨੂੰ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ-ਜੌੜਾਮਾਜਰਾ
-ਕਿਹਾ ਪੰਜਾਬ ਸਰਕਾਰ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਪੂਰਾ ਮਾਣ-ਸਨਮਾਨ ਕਰੇਗੀ
-ਭਾਰਤੀ ਫ਼ੌਜ ਵੱਲੋਂ ਦਿੱਤੀ ਸਲਾਮੀ ਮੌਕੇ ਸ਼ਹੀਦ ਪਰਦੀਪ ਸਿੰਘ ਅਮਰ ਰਹੇ ਦੇ ਨਾਅਰੇ ਲੱਗੇ
-ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ
ਸਮਾਣਾ, 19 ਸਤੰਬਰ:
ਬੀਤੇ ਦਿਨ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪਰਦੀਪ ਸਿੰਘ (27 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਸ਼ਰੀਕ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਸੇਜਲ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ।
ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਪਰਦੀਪ ਸਿੰਘ ਨੂੰ ਸਲਿਊਟ ਕਰਕੇ ਸਲਾਮੀ ਦਿੱਤੀ।
ਸ਼ਹੀਦ ਪਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।ਇਸ ਮੌਕੇ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ।
ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਹ ਖ਼ੁਦ ਅਤੇ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕਸ਼ਮੀਰ ਤੋਂ ਵਾਪਸ ਲਿਆਉਣ ਬਾਅਦ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਬੱਲਮਗੜ੍ਹ ਵਿਖੇ ਲਿਆਂਦਾ ਗਿਆ। ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਸ ਮਗਰੋਂ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਜਵਾਨ ਪਰਦੀਪ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ।
ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਪਟਿਆਲਾ ਮਿਲਟਰੀ ਸਟੇਸ਼ਨ ਦੇ ਬ੍ਰਿਗੇਡੀਅਰ ਅੰਕੁਸ਼ ਠਾਕੁਰ, ਕਰਨਲ ਅਭਿਨਵ ਸ਼ਰਮਾ ਤੇ 19 ਆਰ.ਆਰ. ਤੋਂ ਆਏ ਸੂਬੇਦਾਰ ਸੁਰਿੰਦਰ ਸਿੰਘ, ਨਾਇਬ ਸੂਬੇਦਾਰ ਤਰਲੋਚਨ ਸਿੰਘ ਤੇ ਮਨਜੀਤ ਸਿੰਘ ਤੇ ਹੋਰ ਫੌਜੀ ਅਧਿਕਾਰੀਆਂ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐਸ. ਪੀ ਸੌਰਵ ਜਿੰਦਲ, ਡੀ.ਐਸ.ਪੀ. ਨੇਹਾ ਅਗਰਵਾਲ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ. ਐਸ ਰੰਧਾਵਾ, ਪੀਏ ਗੁਰਦੇਵ ਸਿੰਘ ਟਿਵਾਣਾ ਤੇ ਅਮਰਦੀਪ ਸਿੰਘ ਸੋਨੂ ਥਿੰਦ ਨੇ ਵੀ ਰੀਥਾਂ ਰੱਖੀਆਂ।ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ।
ਜਿਕਰਯੋਗ ਹੈ ਕਿ 20 ਅਪ੍ਰੈਲ 1996 ਨੂੰ ਪਿਤਾ ਦਰਸ਼ਨ ਸਿੰਘ ਤੇ ਮਾਤਾ (ਸਵਰਗੀ) ਪਰਮਜੀਤ ਕੌਰ ਦੇ ਘਰ ਪੈਦਾ ਹੋਇਆ ਜਵਾਨ ਪਰਦੀਪ ਸਿੰਘ ਭਾਰਤੀ ਫ਼ੌਜ ‘ਚ 21 ਦਸੰਬਰ 2015 ਨੂੰ ਭਰਤੀ ਹੋਇਆ ਸੀ, ਸਿਖਲਾਈ ਪੂਰੀ ਕਰਨ ਤੋਂ ਬਾਅਦ ਉਸਨੇ 18 ਸਿੱਖ ਲਾਈਟ ਇਨਫੈਂਟਰੀ ਜੁਆਇਨ ਕੀਤੀ। ਇਸ ਸਮੇਂ ਉਸਦੀ ਪੋਸਟਿੰਗ ਭਾਰਤੀ ਫ਼ੌਜ ਦੀ ਉਤਰੀ ਕਮਾਂਡ ਵਿੱਚ ਕਸ਼ਮੀਰ ਵਿਖੇ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਵਿੱਚ ਸੀ ਅਤੇ ਉਹ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿਖੇ ਚੱਲ ਰਹੇ ਗਾਡੋਲ ‘ਚ ਫ਼ੌਜੀ ਉਪਰੇਸ਼ਨ ਦੌਰਾਨ ਮਿਤੀ 13 ਸਤੰਬਰ ਨੂੰ ਉਹ ਸ਼ਹੀਦੀ ਪਾ ਗਿਆ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨ ਬਾਅਦ ਬਰਾਮਦ ਹੋਈ ਸੀ।
ਸ਼ਹੀਦ ਦੀ ਪਤਨੀ ਸੀਮਾ ਰਾਣੀ, ਭਰਾ ਕੁਲਦੀਪ ਸਿੰਘ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਪਰਦੀਪ ਸਿੰਘ ਦੀ ਸ਼ਹਾਦਤ ਉਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਰਦੀਪ ਸਿੰਘ ਮਈ ਮਹੀਨੇ ਹੀ ਪਿੰਡ ਛੁੱਟੀ ਆਇਆ ਸੀ ਅਤੇ ਉਹ ਬਹੁਤ ਦਲੇਰ ਤੇ ਹਿੰਮਤ ਵਾਲਾ ਜਵਾਨ ਸੀ, ਜਿਸ ਨੇ ਆਪਣੇ ਦੇਸ਼ ਲਈ ਲੜਾਈ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ।
ਸ਼ਹੀਦ ਦੇ ਸਸਕਾਰ ਸਮੇਂ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਆਮ ਲੋਕਾਂ ਨੇ ਸ਼ਹੀਦ ਨੂੰ ‘ਸ਼ਹੀਦ ਪਰਦੀਪ ਸਿੰਘ ਅਮਰ ਰਹੇ’ ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।

Advertisement
Advertisement
Advertisement
Advertisement
Scroll to Top