Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਵਿੱਚ ਭਰੂਣ ਹੱਤਿਆ ਦੇ ਖਾਤਮੇ ਲਈ ਵਚਨਬੱਧ

– ਸਿਹਤ ਟੀਮਾਂ ਨੇ ਅਲਟਰਾਸਾਊਂਡ ਮਸ਼ੀਨ ਕੀਤੀ ਬਰਾਮਦ, ਟੈਸਟ ਕਰਵਾਉਣ ਲਈ ਦਿੱਤੇ ਸਨ 15000 ਰੁਪਏ ਵੀ ਕੀਤੇ ਬਰਾਮਦ

ਚੰਡੀਗੜ੍ਹ, 21 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਇੱਥੇ
ਦੱਸਿਆ ਕਿ ਉਕਤ ਥਾਵਾਂ ’ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ। ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਮਿਲਕੇ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਭੇਜਿਆ ਅਤੇ ਇਨ੍ਹਾਂ ਸੈਂਟਰਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਕਾਬੂ ਕੀਤਾ।

ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ’ਚ ਵੀ ਇੱਕ ਅਖ਼ੌਤੀ ਹਕੀਮ ਵੀ ਫੜਿਆ ਗਿਆ ਹੈ, ਜੋ ਲੋਕਾਂ ਨੂੰ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਪੈਦਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ।

ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਹਾਇਕ ਨਿਰਦੇਸ਼ਕ ਡਾ: ਵਿਨੀਤ ਨਾਗਪਾਲ ਦੇ ਯਤਨਾਂ , ਜਿਨ੍ਹਾਂ ਨੇ ਰਾਜ ਪੱਧਰ ’ਤੇ ਇਸ ਛਾਪੇਮਾਰੀ ਦੀ ਨਿਗਰਾਨੀ ਕੀਤੀ ਅਤੇ ਦੋਵੇਂ ਸਿਵਲ ਸਰਜਨਾਂ- ਲੁਧਿਆਣਾ ਅਤੇ ਬਰਨਾਲਾ,ਦੀ ਸ਼ਲਾਘਾ ਕੀਤੀ ।

ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਕੀਤੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਦੋਸ਼ੀਆਂ ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕਾਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top