Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:15 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

ਦੁਆਰਾ: Punjab Bani ਪ੍ਰਕਾਸ਼ਿਤ :Friday, 22 September, 2023, 04:59 PM

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ
ਪਟਿਆਲਾ, 22 ਸਤੰਬਰ:
ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਤੰਬਰ ਮਹੀਨੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ।
ਇਨ੍ਹਾਂ ਕੈਂਪਾਂ ਵਿੱਚ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਬੰਦ 434 ਕੈਦੀਆਂ ਦੀ ਡਾ. ਸੁਰਿੰਦਰ ਕੁਮਾਰ (ਆਰਥੋ), ਡਾ. ਪ੍ਰਗਟ ਸਿੰਘ (ਮੈਡੀਸਨ), ਡਾ. ਕਮਲਦੀਪ ਸਿੰਘ (ਅੱਖਾਂ), ਡਾ. ਅਮੀਸਾ ਸ਼ਰਮਾ (ਗਾਇਨੀ), ਡਾ. ਲਵਲੀਨ ਕੌਰ (ਸਕਿਨ ) ਦੁਆਰਾ ਮੈਡੀਕਲ ਜਾਂਚ ਕੀਤੀ ਗਈ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿੱਚ ਬੰਦ 115 ਕੈਦੀਆਂ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿੱਚ ਬੰਦ 15 ਕੈਦੀਆਂ ਦੀ ਡਾ. ਅਨੁਮੇਹਾ ਭੱਲਾ (ਮੈਡੀਸਨ), ਡਾ. ਮਨਦੀਪ ਸਿੰਘ (ਅੱਖਾਂ ਦੇ ਮਾਹਿਰ), ਡਾ. ਏਕਤਾ (ਗਾਇਨੀ), ਡਾ. ਸਿਲਕੀ ਸਿੰਗਲਾ (ਚਮੜੀ), ਡਾ. ਪ੍ਰਭ ਸਿਮਰਨ ਅਤੇ ਸ੍ਰੀ ਭਾਰਤ ਭੂਸ਼ਣ (ਫਾਰਮੇਸੀ ਅਫ਼ਸਰ) ਵੱਲੋਂ ਮੈਡੀਕਲ ਜਾਂਚ ਕੀਤੀ ਗਈ।
ਕੈਦੀਆਂ ਨੂੰ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ 30 ਜ਼ਰੂਰਤਮੰਦ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਪਟਿਆਲਾ ਵੱਲੋਂ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਕੈਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਅਜਿਹੇ ਮੈਡੀਕਲ ਕੈਂਪ ਨਿਯਮਤ ਤੌਰ ‘ਤੇ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਨਿਯਮਤ ਯੋਗਾ ਅਤੇ ਮੈਡੀਟੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ।



Scroll to Top