Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ’ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ’ ਮੁਹਿੰਮ ਚਲਾਈ

ਦੁਆਰਾ: Punjab Bani ਪ੍ਰਕਾਸ਼ਿਤ :Wednesday, 20 September, 2023, 08:01 PM

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ’ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ’ ਮੁਹਿੰਮ ਚਲਾਈ
-ਇਕ ਮਹੀਨਾ ਚੱਲੇਗੀ ’ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ’ ਮੁਹਿੰਮ
ਪਟਿਆਲਾ, 20 ਸਤੰਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਕੈਦੀਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ “ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ” ਮੁਹਿੰਮ ਚਲਾਈ ਗਈ ਹੈ।
ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਪਟਿਆਲਾ ਨੇ ਇਸ ਮੁਹਿੰਮ ਦਾ ਉਦਘਾਟਨ ਕੀਤਾ ਜੋ ਕਿ ਇੱਕ ਮਹੀਨੇ 20.9.2023 ਤੋਂ 20.10.2023 ਤੱਕ ਚੱਲੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੰਜਾਬ ਸਰਕਾਰ ਦੇ ਸਬੰਧਤ ਵਿਭਾਗਾਂ ਅਤੇ ਟਰੇਨਿੰਗ ਇੰਸਟੀਚਿਊਟ ਪ੍ਰੇਸਟਾ ਸਕਿੱਲਜ਼, ਛੋਟੀ ਬਾਰਾਂਦਰੀ, ਪਟਿਆਲਾ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਜੇਲ੍ਹ ਦੇ ਕੈਦੀਆਂ ਲਈ ਬਾਗਬਾਨੀ, ਖੇਤੀਬਾੜੀ, ਫੁਲਕਾਰੀ, ਸਿਲਾਈ ਅਤੇ ਬਿਊਟੀਸ਼ੀਅਨ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
ਇਸ ਤੋਂ ਇਲਾਵਾ ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਲੇਅ ਵੇਅਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਸਹਿਯੋਗ ਨਾਲ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ। ਜੇਲ੍ਹ ਦੇ ਕੈਦੀਆਂ ਨੂੰ ਕੰਪਿਊਟਰ ਸਿਖਲਾਈ ਦੇਣ ਲਈ ਦੋ ਇੰਸਟਰਕਟਰ ਨਿਯੁਕਤ ਕੀਤੇ ਗਏ ਹਨ।
ਇਸ ਮੌਕੇ ਮੈਡਮ ਮਾਨੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਕੈਦੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਨਾ ਹੈ, ਤਾਂ ਜੋ ਜੇਲ੍ਹ ਦੇ ਕੈਦੀਆਂ ਵਿੱਚ ਆਤਮ ਵਿਸ਼ਵਾਸ ਅਤੇ ਸਵੈ-ਮਾਣ ਪੈਦਾ ਕੀਤਾ ਜਾ ਸਕੇ। ਇਹ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਵਿੱਚ ਮਦਦ ਕਰ ਸਕਦਾ ਹੈ ਅਤੇ ਉਹ ਸਮਾਜ ਵਿੱਚ ਸਨਮਾਨਜਨਕ ਜੀਵਨ ਬਤੀਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਜੇਲ੍ਹ ਦੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਲੋੜਵੰਦ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਨਾਲ ਨਿੱਜੀ ਤੌਰ ਤੇ ਜਾਂ ਫ਼ੋਨ ਨੰਬਰ 0175-2306500 ਤੇ ਸੰਪਰਕ ਕਰ ਸਕਦੇ ਹਨ।



Scroll to Top