Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:40 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ
ਪਟਿਆਲਾ, 21 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਵਲੋਂ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਲਗਾਤਾਰ ਦੂਸਰੀ ਵਾਰ ਜਿੱਤਣ ਤੇ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਮੈਚ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਕੌਮਾਂਤਰੀ ਪੱਧਰ ਤੇ ਭਾਰਤ ਦਾ ਨਾਮ ਰੁਸ਼ਨਾਂ ਕੇ ਇਕ ਵਾਰ ਫਿਰ ਇਤਿਹਾਸ ਰਚਿਆ ਹੈ ।
ਉਹਨਾਂ ਕਿਹਾ ਕਿ ਸਭ ਤੋਂ ਵੱਡੀ ਖੁਸ਼ੀ ਦੀ ਗੱਲ ਹੈ ਕਿ ਬਿਹਾਰ ਦੇ ਰਾਹਗੀਰ ਯੂਨੀਵਰਸਿਟੀ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਮਹਿਲਾ ਏਸ਼ੀਅਨ ਚੈਂਪੀਅਨ ਟਰਾਫੀ ਦੇ ਮੁਕਾਬਲੇ ਵਿੱਚ ਭਾਰਤੀ ਮਹਿਲਾ ਹਾਕੀ ਦੀ ਟੀਮ ਇਨਾ ਮੁਕਾਬਲਿਆ ਵਿੱਚ ਇੱਕ ਵੀ ਮੈਚ ਨਹੀਂ ਹਾਰੀ ਅਤੇ ਆਪਣੀ ਜਿੱਤ ਦੇ ਝੰਡੇ ਬੁਲੰਦ ਰੱਖੇ, ਜੋ ਕਿ ਭਾਰਤ ਦੀਆਂ ਖਿਡਾਰਨਾਂ ਲਈ ਬੜੀ ਮਾਣ ਵਾਲੀ ਹੈ । ਉਹਨਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹਨ ਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਵਿਸ਼ਵ ਚੈਂਪੀਅਨ ਬਣੀ ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਨੂੰ ਵੱਡੇ ਪੱਧਰ ਤੇ ਮਾਣ ਸਨਮਾਨ ਦੇਵੇ ਤਾਂ ਜੋ ਹੋਰ ਮਹਿਲਾ ਖਿਡਾਰੀ ਵੀ ਖੇਡਾਂ ਨਾਲ ਜੁੜ ਸਕਣ ।

Advertisement
Advertisement
Advertisement
Advertisement
Scroll to Top