Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:55 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਸਾਲਾਨਾ ਬੀ. ਆਰ. ਰਾਓ ਯਾਦਗਰੀ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਸਾਲਾਨਾ ਬੀ. ਆਰ. ਰਾਓ ਯਾਦਗਰੀ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਸਾਲਾਨਾ ਬੀ. ਆਰ. ਰਾਓ ਯਾਦਗਰੀ ਭਾਸ਼ਣ
-ਦਮੋਦਰ ਦੀ ਹੀਰ ਦੇ ਹਵਾਲੇ ਨਾਲ਼ ਕੀਤੀ ਗਈ ਮੱਧਕਾਲੀ ਪੰਜਾਬ ਦੀਆਂ ਵੱਖ-ਵੱਖ ਪਰਤਾਂ ਦੀ ਗੱਲ
ਪਟਿਆਲਾ, 21 ਨਵੰਬਰ ï ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ‘ਸਾਲਾਨਾ ਬੀ. ਆਰ. ਰਾਓ ਯਾਦਗਰੀ ਭਾਸ਼ਣ ਲੜੀ’ ਤਹਿਤ ਅੱਜ ਪ੍ਰੋ. ਸੁਰਿੰਦਰ ਸਿੰਘ ਦਾ ਭਾਸ਼ਣ ਕਰਵਾਇਆ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਤੋਂ ਪੁੱਜੇ ਪ੍ਰੋ. ਸੁਰਿੰਦਰ ਸਿੰਘ ਨੇ ਦਮੋਦਰ ਦੀ ਹੀਰ ਦੇ ਹਵਾਲੇ ਨਾਲ਼ ਮੱਧਕਾਲ ਦੇ ਪੰਜਾਬ ਬਾਰੇ ਗੱਲ ਕੀਤੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਇਸ ਲਿਖਤ ਦੇ ਹਵਾਲੇ ਨਾਲ਼ ਮੱਧਕਾਲੀ ਪੰਜਾਬ ਦੀ ਜਾਤੀ ਗਤੀਸ਼ੀਲਤਾ, ਲਿੰਗ ਭੂਮਿਕਾਵਾਂ ਅਤੇ ਸਮਾਜਿਕ ਗੱਠਜੋੜ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰ ਵਿੱਚ ਗੱਲ ਕੀਤੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਇਸ ਲਿਖਤ ਦੀ ਮਹਾਨਤਾ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਹ ਸਿਰਫ਼ ਪਿਆਰ ਕਥਾ ਹੀ ਨਹੀਂ ਬਲਕਿ ਪੰਜਾਬ ਦੇ ਉਸ ਯੁੱਗ ਦੀਆਂ ਵੱਖ-ਵੱਖ ਪਰਤਾਂ ਨੂੰ ਬਰੀਕੀ ਨਾਲ਼ ਸਮਝਣ ਲਈ ਇੱਕ ਪ੍ਰਮਾਣਿਤ ਦਸਤਾਵੇਜ਼ ਹੈ। ਖੇਤੀਬਾੜੀ ਨਾਲ਼ ਸੰਬੰਧਤ ਸਮਾਜ ਅਤੇ ਵੱਖ-ਵੱਖ ਜਾਤਾਂ ਗੋਤਾਂ ਦੀ ਆਪਸੀ ਸਾਂਝ ਅਤੇ ਟਕਰਾਅ ਨੂੰ ਜਾਣਨ ਲਈ ਇਸ ਲਿਖਤ ਨੂੰ ਵਾਚਿਆ ਜਾ ਸਕਦਾ ਹੈ । ਵਿਭਾਗ ਮੁਖੀ ਡਾ. ਜੋਤੀ ਪੁਰੀ ਵੱਲੋਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਬੁਲਾਰੇ ਦੀ ਸ਼ਖ਼ਸੀਅਤ ਬਾਰੇ ਚਾਨਣਾ ਪਾਇਆ । ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਮੋਨਿਕਾ ਸੱਭਰਵਾਲ ਵੱਲੋਂ ਮੰਚ ਸੰਚਾਲਨ ਕਰਦਿਆਂ ਡਾ. ਬੀ. ਆਰ. ਰਾਓ ਦੀ ਸ਼ਖ਼ਸੀਅਤ ਬਾਰੇ ਗੱਲ ਕੀਤੀ। ਧੰਨਵਾਦੀ ਸ਼ਬਦ ਡਾ. ਧਰਮਜੀਤ ਸਿੰਘ ਵੱਲੋਂ ਬੋਲੇ ਗਏ ।

Advertisement
Advertisement
Advertisement
Advertisement
Scroll to Top