Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:35 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ
ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਨਵੰਬਰ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ । ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ । ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ । ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ । ਯੂਨੀਅਨ ਦੀਆਂ ਮੰਗਾਂ ਸੁਣਨ ਤੋਂ ਬਾਅਦ ਮੰਤਰੀ ਡਾ ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ ‘ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top