Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:59 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ

ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ

ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉੱਚ ਤੇ ਮਾਨਯੋਗ ਅਦਾਲਤ ਨੇ ਦੱਸਿਆ ਕਿ ਉਹ ਸਿੱਖਾਂ ਬਾਰੇ ਚੁਟਕਲੇ ਦਿਖਾਉਣ ਵਾਲੀਆਂ
ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਠ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ । ਇਨ੍ਹਾਂ ਵੈਬਸਾਈਟਾਂ ’ਤੇ ਸਿੱਖਾਂ ਦਾ ਅਕਸ ਵਿਗਾੜਨ ਦੇ ਦੋਸ਼ ਲਗਾਏ ਗਏ ਹਨ । ਜਸਟਿਸ ਬੀਆਰ ਗਵੱਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਇਹ ਮਹੱਤਵਪੂਰਨ ਮਾਮਲਾ ਹੈ । ਪਟੀਸ਼ਨਰ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ਵਿੱਚ ਆਪਣੇ ਸੁਝਾਅ ਤੇ ਹੋਰ ਧਿਰਾਂ ਦੇ ਸੁਝਾਅ ਛੋਟੇ ਸੰਗ੍ਰਹਿ ਵਜੋਂ ਪੇਸ਼ ਕਰੇਗੀ । ਬੈਂਚ ਨੇ ਉਸ ਨੂੰ ਅੱਠ ਹਫ਼ਤਿਆਂ ਦਾ ਸਮਾਂ ਦਿੰਦਿਆਂ ਇਸ ਮਾਮਲੇ ਨੂੰ ਸੂਚੀਬੱਧ ਕੀਤਾ। ਸੁਣਵਾਈ ਮੌਕੇ ਹਰਵਿੰਦਰ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸ਼ਿਕਾਇਤਾਂ ਉਜਾਗਰ ਕੀਤੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਦੇ ਪਹਿਰਾਵੇ ਦਾ ਮਜ਼ਾਕ ਉਡਾਇਆ ਜਾਂਦਾ ਸੀ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ । ਪਟੀਸ਼ਨਰ ਨੇ ਘਟਨਾ ਦਾ ਹਵਾਲਾ ਦਿੱਤਾ, ਜਿਸ ਵਿੱਚ ਲੜਕੇ ਨੇ ਕਥਿਤ ਤੌਰ ’ਤੇ ਸਕੂਲ ਵਿੱਚ ਧੱਕੇਸ਼ਾਹੀ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ ਸੀ ।

Advertisement
Advertisement
Advertisement
Advertisement
Scroll to Top