ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Friday, 22 November, 2024, 05:33 PM

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ
-ਪੋਲਿੰਗ ਸਟੇਸ਼ਨਾਂ ‘ਤੇ 23 ਅਤੇ 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
-ਨਵੀਂ ਵੋਟ ਬਣਵਾਉਣ ਜਾਂ ਤਰੁੱਟੀ ਦੂਰ ਕਰਵਾਉਣ ਲਈ ਵੋਟਰ ਕੈਂਪਾਂ ਦਾ ਲਾਹਾਂ ਲੈਣ
ਪਟਿਆਲਾ, 22 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ਤੇ ਜ਼ਿਲ੍ਹਾ ਪਟਿਆਲਾ ਵਿੱਚ ਆਉਂਦੇ ਕੁਲ 08 ਵਿਧਾਨ ਸਭਾ ਚੋਣ ਹਲਕਿਆਂ (109-ਨਾਭਾ (ਐਸ.ਸੀ) , 110-ਪਟਿਆਲਾ ਦਿਹਾਤੀ, 111-ਰਾਜਪੁਰਾ, 113-ਘਨੌਰ, 114-ਸਨੌਰ , 115-ਪਟਿਆਲਾ , 116-ਸਮਾਣਾ , 117-ਸ਼ੁਤਰਾਣਾ (ਐਸ. ਸੀ ) ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੰਮ ਮਿਤੀ 28 ਨਵੰਬਰ 2024 ਦੌਰਾਨ ਕੀਤਾ ਜਾਣਾ ਹੈ
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 23.11.2024 (ਦਿਨ ਸ਼ਨੀਵਾਰ), 24.11.2024 (ਦਿਨ ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਆਪਣੇ- ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ ਜਿਨ੍ਹਾਂ ਦੀ ਸਾਲ 2025 ਦੌਰਾਨ ਕਿਸੇ ਵੀ ਯੋਗਤਾ ਮਿਤੀ (01 ਜਨਵਰੀ 2025, 01, ਅਪ੍ਰੈਲ 2025, 01 ਜੁਲਾਈ 2025 , 01 ਅਕਤੂਬਰ 2025) ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ , ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੌਰ ਵੋਟਰ ਰਜਿਸਟ੍ਰੇਸ਼ਨ ਕਰਨ ਸਬੰਧੀ ਐਡਵਾਂਸ ਤੋਰ ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ 2025 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀਆਂ ਯੋਗਤਾ ਮਿਤੀ 01 ਜਨਵਰੀ 2025 , 01 ਅਪ੍ਰੈਲ 2025, 01 ਜੁਲਾਈ 2025, ਅਤੇ 01 ਅਕਤੂਬਰ 2025 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ (ਭਾਵ ਜਿਸ ਦੀ ਉਮਰ ਮਿਤੀ 01 ਜਨਵਰੀ 2025 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ, ਪਰੰਤੂ ਉਸ ਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਣਾਉਣ ਲਈ ਐਡਵਾਂਸ ਵਿੱਚ ਫਾਰਮ ਨੰਬਰ 6 ਭਰ ਕੇ ਦੇ ਸਕਣਗੇ
ਮਿਤੀ 01.01.2025 ਦੇ ਆਧਾਰ ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆ ਅਗਲੀਆਂ ਤਿੰਨ ਤਿਮਾਹੀਆਂ ਦੌਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੌਰਾਨ ਕੀਤਾ ਜਾਵੇਗਾ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਬਿਨੈਕਾਰ ਵੱਲੋਂ ਆਪਣੀਆਂ ਤਾਜ਼ੀਆਂ ਖਿਚਵਾਇਆ ਹੋਈਆਂ ਦੋ ਰੰਗਦਾਰ ਫ਼ੋਟੋਆਂ, ਉਮਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਫਾਰਮ ਨੰਬਰ 6 ਨਾਲ ਸ਼ਾਮਲ ਕਰਕੇ ਜਮ੍ਹਾਂ ਕਰਵਾਏ ਜਾਣੇ ਹਨ ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਬਤੌਰ ਐਨ. ਆਰ. ਆਈ. ਵੋਟਰ ਰਜਿਸਟਰ ਹੋਣਾ ਚਾਹੁੰਦਾ ਹੈ ਤਾਂ ਉਸ ਵੱਲੋਂ ਫਾਰਮ ਨੰ: 6- ਏ, ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ, ਤਾਂ ਉਸ ਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖ਼ਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸ਼ਿਫ਼ਟ ਕਰਕੇ ਨਵੇਂ ਪੋਲਿੰਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰ ਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫ਼ਸਰ, ਸਬੰਧਤ ਚੋਣਕਾਰ / ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ
ਇਸ ਤੋਂ ਇਲਾਵਾ ਇਹ ਸਾਰੇ ਫਾਰਮ ਆਨ ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲwww.voters.ec}.{ov.}nਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਰਾਹੀਂ ਭਰ ਕੇ ਅਤੇ ਇਸ ਸਬੰਧੀ ਲੋੜੀਂਦੇ ਦਸਤਾਵੇਜ਼ (ਬਿਨੈਕਾਰ ਦੀ ਫ਼ੋਟੋ, ਉਮਰ ਸਬੰਧੀ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼) ਅੱਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ਼ ਦਿੱਤਾ ਜਾ ਸਕਦਾ ਹੈ
ਉਕਤ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਮੌਜੂ ਦਾ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਮੰਤਵ ਨੂੰ ਪੂਰਾ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਵਿਸ਼ੇਸ਼ ਤੋਰ ਤੇ ਕੀਤਾ ਜਾ ਰਿਹਾ ਹੈ ਇਸ ਮੰਤਵ ਨੂੰ ਪੂਰਾ ਕਰਨ ਲਈ ਚੋਣ ਹਲਕੇ ਦੇ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਪਾਸੋਂ ਫਾਰਮ ਨੰ: 6-ਬੀ ਭਰ ਕੇ ਪ੍ਰਾਪਤ ਕੀਤੇ ਜਾ ਰਹੇ ਹਨ ਇਥੇ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵੋਟਰ ਵੱਲੋਂ ਆਪਣੇ ਵੋਟਰ ਕਾਰਡ ਨੂੰ ਉਸ ਦੇ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਆਪਣੇ ਤੌਰ ‘ਤੇ ਕੀਤਾ ਜਾ ਰਿਹਾ ਹੈ
ਇਸ ਸਬੰਧੀ ਆਮ ਜਨਤਾ / ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫ਼ਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ / ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ , ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਮਿਥੇ ਗਏ ਟੀਚੇ ” ਕੋਈ ਵੋਟਰ ਵਾਂਝਾ ਨਾ ਰਹੇ” ਭਾਵ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ, ਨੂੰ ਪੂਰਾ ਕੀਤਾ ਜਾ ਸਕੇ ਅਤੇ ਭਾਰਤ ਦੇ ਹਰੇਕ ਨਾਗਰਿਕ ਜੋ ਕਿ ਆਪਣੀ ਵੋਟ ਬਣਵਾਉਣ ਸਬੰਧੀ ਯੋਗਤਾ ਪੂਰੀ ਕਰਦਾ ਹੈ , ਨੂੰ ਬਤੌਰ ਵੋਟਰ ਰਜਿਸਟਰ ਕਰਕੇ ਉਸ ਦੀ ਭਾਰਤ ਦੇ ਵਿਸ਼ਾਲ ਲੋਕਤੰਤਰ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ



Scroll to Top