Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਕਮਰਸ਼ੀਅਲ ਮੀਟਰ ਲਗਾਉਣ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਾਵਰਕਾਮ ਕਰਮਚਾਰੀ ਵਿਜੀਲੈਂਸ ਕੀਤਾ ਗ੍ਰਿਫ਼ਤਾਰ

ਕਮਰਸ਼ੀਅਲ ਮੀਟਰ ਲਗਾਉਣ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਾਵਰਕਾਮ ਕਰਮਚਾਰੀ ਵਿਜੀਲੈਂਸ ਕੀਤਾ ਗ੍ਰਿਫ਼ਤਾਰ

ਕਮਰਸ਼ੀਅਲ ਮੀਟਰ ਲਗਾਉਣ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਾਵਰਕਾਮ ਕਰਮਚਾਰੀ ਵਿਜੀਲੈਂਸ ਕੀਤਾ ਗ੍ਰਿਫ਼ਤਾਰ
ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਸਬ ਡਵੀਜ਼ਨ ਕਾਹਨੂੰਵਾਨ, ਜਿ਼ਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖਿ਼ਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ ।

Advertisement
Advertisement
Advertisement
Advertisement
Scroll to Top