Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:00 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ । ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ. ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top