Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:35 pm

+91 90915 01313 , +91 90916 01313

punjabbanni@gmail.com
punjabbani@yahoo.com

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ
ਸੰਗਰੂਰ, 22 ਨਵੰਬਰ : ਸਹਾਇਕ ਕਮਿਸ਼ਨਰ ਸੰਗਰੂਰ ਉਪਿੰਦਰਜੀਤ ਕੌਰ ਬਰਾੜ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਸੰਗਰੂਰ ਵੱਲੋਂ 30 ਨਵੰਬਰ 2024 ਨੂੰ ਮਸਤੂਆਣਾ ਸਾਹਿਬ ਵਿਖੇ ਸੰਤ ਤੇਜਾ ਸਿੰਘ ਹਾਲ ਵਿੱਚ ‘ਜ਼ਿਲ੍ਹਾ ਯੁਵਾ ਉਤਸਵ’ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਛੇ ਤਰ੍ਹਾਂ ਦੀਆਂ ਪ੍ਰਤੀਯੋਗਿਤਾਵਾਂ ਹੋਣਗੀਆਂ ਅਤੇ ਨਾਲ ਹੀ ਸਾਇੰਸ ਮੇਲਾ ਵੀ ਲਗਾਇਆ ਜਾਵੇਗਾ ਜਿਸ ਵਿੱਚ ਬੱਚੇ ਆਪਣਾ ਆਪਣਾ ਮਾਡਲ ਟੀਮ ਦੇ ਤੌਰ ‘ਤੇ ਜਾਂ ਫਿਰ ਇਕੱਲੇ ਵੀ ਆਪਣਾ ਮਾਡਲ ਸਾਇੰਸ ਮੇਲੇ ਵਿੱਚ ਪ੍ਰਦਰਸ਼ਿਤ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੁਵਾ ਉਤਸਵ’ ਵਿੱਚ ਪਹਿਲਾ ਮੁਕਾਬਲਾ ਭਾਸ਼ਣ ਦਾ ਦੂਸਰਾ ਮੁਕਾਬਲਾ ਕਵਿਤਾ ਦਾ, ਤੀਸਰਾ ਮੁਕਾਬਲਾ ਫੋਟੋਗ੍ਰਾਫੀ ਦਾ ਅਤੇ ਚੌਥਾ ਮੁਕਾਬਲਾ ਪੇਂਟਿੰਗ ਦਾ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਸੱਭਿਆਚਾਰਕ ਅਤੇ ਸਾਇੰਸ ਮੇਲੇ ਦੇ ਮੁਕਾਬਲਿਆਂ ਦੇ ਵੀ ਨਕਦ ਇਨਾਮ ਰੱਖੇ ਗਏ ਹਨ । ਇਸ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫਸਰ ਰਾਹੁਲ ਸੈਣੀ ਵੱਲੋਂ ਜ਼ਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਦੇ ਇਸ ਸਮਾਗਮ ਦੇ ਜੇਤੂਆਂ ਨੂੰ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਵੱਖ ਵੱਖ-ਵਿਭਾਗਾਂ ਵੱਲੋਂ ਸਟਾਲਾਂ ਵੀ ਲਗਾਈਆਂ ਜਾਣਗੀਆਂ । ਜ਼ਿਲ੍ਹਾ ਯੂਥ ਅਫਸਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਵਿਦਿਆਰਥੀ ਦੀ ਉਮਰ 15 ਤੋਂ 29 ਸਾਲ ਹੋਣੀ ਚਾਹੀਦੀ ਹੈ । ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ ਜੋ ਕਿ 25 ਨਵੰਬਰ ਤੱਕ ਨਹਿਰੀ ਯੁਵਾ ਕੇਂਦਰ ਦੀ ਈਮੇਲ ਆਈਡੀ yc.nyk.sgr@gmail.com ‘ਤੇ ਮੇਲ ਕੀਤਾ ਜਾ ਸਕਦਾ ਹੈ ਜਾਂ ਫਿਰ ਦਫਤਰ ਵਿੱਚ ਦਸਤੀ ਜਮ੍ਹਾਂ ਕਰਵਾਏ ਜਾ ਸਕਦੇ ਹਨ । ਉਨ੍ਹਾਂ ਕਿਹਾ ਕਿ ਹੋਰ ਕਿਸੇ ਵੀ ਜਾਣਕਾਰੀ ਲਈ 82795-08167 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top