Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:10 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਵਲੋ਼ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਗਾਏ ਜਾਣ ਦੇ ਚਲਦਿਆਂ ਸੁੱਖੂ ਸਰਕਾਰ ਨੂੰ ਮਿਲੀ ਰਾਹਤ

ਸੁਪਰੀਮ ਕੋਰਟ ਵਲੋ਼ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਗਾਏ ਜਾਣ ਦੇ ਚਲਦਿਆਂ ਸੁੱਖੂ ਸਰਕਾਰ ਨੂੰ ਮਿਲੀ ਰਾਹਤ

ਸੁਪਰੀਮ ਕੋਰਟ ਵਲੋ਼ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਗਾਏ ਜਾਣ ਦੇ ਚਲਦਿਆਂ ਸੁੱਖੂ ਸਰਕਾਰ ਨੂੰ ਮਿਲੀ ਰਾਹਤ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਹਤ ਦਿੰਦਿਆਂ ਸਰਕਾਰ ਵੱਲੋਂ ਨਿਯੁਕਤ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਹਿਮਾਚਲ ਹਾਈ ਕੋਰਟ ਦੇ ਫ਼ੈਸਲੇ ਉਤੇ ਰੋਕ ਲਾ ਦਿੱਤੀ ਹੈ । ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਸੂਬਾ ਸਰਕਾਰ ਦੇ ਮੁੱਖ ਸੰਸਦੀ ਸਕੱਤਰਾਂ ਅਤੇ ਸੰਸਦੀ ਸਕੱਤਰਾਂ ਦੀ ਨਿਯੁਕਤੀ ਦੇ ਅਖ਼ਤਿਆਰ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਕਿਹਾ ਕਿ ਮੁੱਖ ਸੰਸਦੀ ਸਕੱਤਰਾਂ ਵਜੋਂ ਛੇ ਵਿਧਾਇਕਾਂ ਦੀ ਨਿਯੁਕਤੀ ਨੂੰ ਰੱਦ ਕਰਨ ਵਾਲੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ । ਉਂਝ ਬੈਂਚ ਨੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਵੱਲੋਂ ਇਸ ਹੁਕਮ ਦੇ ਆਧਾਰ ਉਤੇ ਅਜਿਹੀਆਂ ਹੋਰ ਨਿਯੁਕਤੀਆਂ ਨਾ ਕੀਤੀਆਂ ਜਾਣ, ਕਿਉਂਕਿ ਅਜਿਹਾ ਕਰਨਾ ਕਾਨੂੰਨ ਦੇ ਉਲਟ ਹੋਵੇਗਾ । ਸਿਖਰਲੀ ਅਦਾਲਤ ਨੇ ਭਾਜਪਾ ਆਗੂ ਕਲਪਨਾ ਦੇਵੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ, ਜਿਸ ਨੇ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਵਿਰੁੱਧ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ । ਉਨ੍ਹਾਂ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ ਅਤੇ ਮਾਮਲੇ ਦੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਪਾ ਦਿੱਤੀ ਹੈ, ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਨੂੰ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਪਹਿਲਾਂ ਲਟਕ ਰਹੀਆਂ ਪਟੀਸ਼ਨਾਂ ਨਾਲ ਜੋੜ ਦਿੱਤਾ ਹੈ । ਜਿਕਰਯੋਗ ਹੈ ਕਿ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਨੂੰ ਲੈ ਕੇ ਪਹਿਲਾਂ ਵੀ ਅਤੇ ਮੁਲਕ ਦੇ ਹੋਰਨਾਂ ਸੂਬਿਆਂ ਵਿਚ ਵੀ ਵਿਵਾਦ ਹੁੰਦੇ ਰਹੇ ਹਨ । ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਰਕਾਰ ਅਜਿਹੀਆਂ ਨਿਯੁਕਤੀਆਂ ਦੀ ਵਰਤੋਂ ਵਿਧਾਇਕਾਂ ਨੂੰ ਲਾਹੇਵੰਦ ਅਹੁਦੇ ਦੇ ਕੇ ਸੰਤੁਸ਼ਟ ਕਰਨ ਤੇ ਆਪਣੇ ਨਾਲ ਜੋੜੀ ਰੱਖਣ ਲਈ ਕਰਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਇਹ ਮੁੱਦਾ ਨਾ ਸਿਰਫ਼ ਸੰਵਿਧਾਨਕ ਨਜ਼ਰੀਏ ਤੋਂ ਅਹਿਮ ਹੈ, ਸਗੋਂ ਹਾਕਮ ਕਾਂਗਰਸ ਅਤੇ ਵਿਰੋਧੀ ਧਿਰ ਭਾਜਪਾ ਵਿਚਾਲੇ ਸਿਆਸੀ ਖਿੱਚੋਤਾਣ ਦਾ ਕਾਰਨ ਵੀ ਬਣ ਗਿਆ ਹੈ ।

Advertisement
Advertisement
Advertisement
Advertisement
Scroll to Top