Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 7:31 am

+91 90915 01313 , +91 90916 01313

punjabbanni@gmail.com
punjabbani@yahoo.com

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਸੰਗਰੂਰ, 22 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੇ ਵਿਕਾਸ ਪ੍ਰੋਜੈਕਟਾਂ ਦੀ ਮਹੀਨਾਵਾਰ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਬੈਠਕ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਜਾਰੀ ਕੀਤੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਦੇ ਕੰਮ ਕਰਵਾਉਣ ਮੌਕੇ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਜੇਕਰ ਕਿਸੇ ਵੀ ਕੰਮ ਲਈ ਹੋਰ ਫੰਡਾਂ ਦੀ ਲੋੜ ਪੈਂਦੀ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਫ਼ੰਡਾਂ ਦੀ ਘਾਟ ਕਾਰਨ ਕੋਈ ਕੰਮ ਨਾ ਰੁਕੇ । ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਉਨ੍ਹਾਂ ਨਾਲ ਸਬੰਧਤ ਵਰਤੋਂ ਸਰਟੀਫਿਕੇਟ ਪਹਿਲ ਦੇ ਆਧਾਰ ‘ਤੇ ਜਮ੍ਹਾਂ ਕਰਵਾਉਣੇ ਵੀ ਯਕੀਨੀ ਬਣਾਏ ਜਾਣ । ਡੀ. ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਨਾਗਰਿਕਾਂ ਨੂੰ ਖੱਜਲਖੁਆਰੀ ਤੋਂ ਬਚਾਉਣ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪੋ-ਆਪਣਾ ਕੰਮ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਸਿਹਤ ਸੰਸਥਾਵਾਂ, ਸਕੂਲਾਂ, ਸੜਕਾਂ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ ਦੀ ਨੁਹਾਰ ਬਦਲਣ ਲਈ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮ ਨੂੰ ਪੂਰੀ ਗੰਭੀਰਤਾ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਹੋਰਨਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਅਤੇ ਭਲਾਈ ਸਕੀਮਾਂ ਦਾ ਵੀ ਜਾਇਜ਼ਾ ਲਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐਸ. ਡੀ. ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਤੇ ਮੂਣਕ ਸੂਬਾ ਸਿੰਘ, ਐਸ. ਡੀ. ਐਮ ਸੁਨਾਮ ਪ੍ਰਮੋਦ ਸਿੰਗਲਾ, ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top