Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 7:30 am

+91 90915 01313 , +91 90916 01313

punjabbanni@gmail.com
punjabbani@yahoo.com

ਜਾਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ‘ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਜਾਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ‘ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਜਾਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ‘ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ
ਸੰਗਰੂਰ, 22 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜਾਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ‘ਚ ਅਧਿਕਾਰੀਆਂ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ । ਇਸ ਮੌਕੇ ਜਾਇੰਟ ਡਾਇਰੈਕਟਰ ਅਰੁਣ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚੈਕਿੰਗ ਲਗਾਤਾਰ ਜਾਰੀ ਹੈ । ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਕਿਹਾ ਗਿਆ ਹੈ ਕਿ ਡੀ. ਏ. ਪੀ. ਖਾਦ ਦੀ ਗੈਰ-ਕਾਨੂੰਨੀ ਜ਼ਖੀਰਾਬਾਜੀ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਵਿਕਰੇਤਾ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਐਫ. ਸੀ. ਓ. ਐਕਟ 1985 ਅਤੇ ਜਰੂਰੀ ਵਸਤੂ ਐਕਟ 1955 ਤਹਿਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਾਹਲ ਨੇ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ. ਏ. ਪੀ. ਖਾਦ ਦੇ ਬਦਲ ਵਾਲੀਆਂ ਖਾਦਾਂ ਸਮੇਤ ਬਿੱਲ ਕਿਸਾਨਾਂ ਨੂੰ ਦਿੱਤੀਆਂ ਜਾਣ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਵੀ ਕਣਕ ਅਤੇ ਹੋਰਨਾਂ ਫਸਲਾਂ ਦੀ ਬਿਜਾਈ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top