Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 6:27 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਵਿਕਾਸ ਕਰ 'ਚ ਰਜਿਸਟ੍ਰੇਸ਼ਨ ਕਰਵਾ ਕੇ ਬਣਦੀ ਫ਼ੀਸ ਭਰਨ 'ਤੇ ਜ਼ੋਰ

ਪੰਜਾਬ ਰਾਜ ਵਿਕਾਸ ਕਰ 'ਚ ਰਜਿਸਟ੍ਰੇਸ਼ਨ ਕਰਵਾ ਕੇ ਬਣਦੀ ਫ਼ੀਸ ਭਰਨ 'ਤੇ ਜ਼ੋਰ

ਪੰਜਾਬ ਰਾਜ ਵਿਕਾਸ ਕਰ ‘ਚ ਰਜਿਸਟ੍ਰੇਸ਼ਨ ਕਰਵਾ ਕੇ ਬਣਦੀ ਫ਼ੀਸ ਭਰਨ ‘ਤੇ ਜ਼ੋਰ
-ਰਾਜ ਕਰ ਦੇ ਉਪ ਕਮਿਸ਼ਨਰ ਵੱਲੋਂ ਬਾਰ ਐਸੋਸੀਏਸ਼ਨ ਤੇ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ
ਪਟਿਆਲਾ, 22 ਨਵੰਬਰ : ਜੀ. ਐੱਸ. ਟੀ. ਵਿਭਾਗ ਦੇ ਪਟਿਆਲਾ ਮੰਡਲ, ਪਟਿਆਲਾ ਦੇ ਮੁਖੀ ਉਪ ਕਮਿਸ਼ਨਰ ਰਾਜ ਕਰ ਰਮਨਪ੍ਰੀਤ ਕੌਰ ਨੇ ਬਾਰ ਐਸੋਸੀਏਸ਼ਨ ਅਤੇ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਰਾਜ ਡਿਵੈਲਪਮੈਂਟ ਟੈਕਸ ਵਿੱਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਅਤੇ ਬਣਦੀ ਫੀਸ ਭਰਨ ‘ਤੇ ਜ਼ੋਰ ਦਿੱਤਾ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਸਟੇਟ ਟੈਕਸ ਕੰਨੂ ਗਰਗ ਵੀ ਮੌਜੂਦ ਸਨ । ਡੀ. ਸੀ. ਐਸ. ਟੀ. ਰਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਵਿੱਚ ਆਪਣੀ ਰਸਿਟ੍ਰੇਸ਼ਨ ਕਰਵਾਈ ਜਾਵੇ ਅਤੇ ਮਹੀਨਾਵਾਰ ਬਣਦੀ 200 ਰੁਪਏ ਫੀਸ ਅਦਾ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ । ਉਨ੍ਹਾਂ ਦੱਸਿਆ ਕਿ ਸਰਕਾਰੀ, ਗ਼ੈਰ-ਸਰਕਾਰੀ ਨੌਕਰੀ ਕਰਦੇ ਨਾਗਰਿਕ, ਵਪਾਰੀ, ਮੈਨੂਫੈਕਚਰਿੰਗ ਯੂਨਿਟ ਤੇ ਠੇਕੇਦਾਰ ਆਦਿ ਸਭ ਉਪਰ ਇਹ ਕਾਨੂੰਨ ਲਾਗੂ ਹੁੰਦਾ ਹੈ । ਸਹਾਇਕ ਕਮਿਸ਼ਨਰ ਸਟੇਟ ਟੈਕਸ ਕੰਨੂ ਗਰਗ ਨੇ ਸਭਨਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਪੋਰਟਲ ਉਪਰ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਕਿ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਵਿੱਚ ਬਣਦੀ ਫੀਸ ਭਰੀ ਜਾ ਸਕੇ । ਉਨ੍ਹਾਂ ਨੇ ਸਾਰੇ ਵਪਾਰੀਆਂ ਤੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਬਾਕੀ ਸਾਰੇ ਵਪਾਰੀਆਂ ਨੂੰ ਵੀ ਜਾਗਰੂਕ ਕਰਨ ਤਾਂ ਕਿ ਉਨ੍ਹਾਂ ਨੂੰ ਭਵਿੱਖ ਵਿਚ ਕਿਸੇ ਔਂਕੜ ਦਾ ਸਾਹਮਣਾ ਨਾ ਕਰਨਾਂ ਪਵੇ ।

Advertisement
Advertisement
Advertisement
Advertisement
Scroll to Top