Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਦੀ ਸਕੂਲਾਂ 'ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਦੀ ਸਕੂਲਾਂ 'ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਦੀ ਸਕੂਲਾਂ ‘ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ
-ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ 3 ਸਕੂਲੀ ਵਾਹਨਾਂ ਦੇ ਚਲਾਨ-ਨਮਨ ਮਾਰਕੰਨ
ਪਟਿਆਲਾ, 22 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਮੂਹ ਸਕੂਲਾਂ ਦੇ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ‘ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ‘ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ‘ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਸੇਫ਼ ਸਕੂਲ ਵਾਹਨ ਕਮੇਟੀ ਜਿਸ ਵਿੱਚ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਿਸ ਦਾ ਅਮਲਾ ਸ਼ਾਮਲ ਹੈ, ਵੱਲੋਂ ਨਿਜੀ ਸਕੂਲਾਂ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕਰਕੇ ਉਲੰਘਣਾ ਕਰਨ ਵਾਲੇ 3 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਹਨ । ਇਸੇ ਦੌਰਾਨ ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੇ ਦੱਸਿਆ ਹੈ ਕਿ ਜ਼ਿਲ੍ਹੇ ਅੰਦਰ ਨਿਜੀ ਸਕੂਲਾਂ ‘ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ ‘ਚ ਲਾਗੂ ਕਰਨ ਲਈ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਰਹੇਗੀ । ਆਰ. ਟੀ. ਏ. ਨੇ ਦੱਸਿਆ ਕਿ ਜੇਕਰ ਕਿਸੇ ਵੀ ਸਕੂਲ ਵਾਹਨ ਵਿੱਚ ਕੋਈ ਤਰੁੱਟੀ ਤੇ ਕਮੀ ਪਾਈ ਗਈ, ਜਿਸ ਨਾਲ ਬੱਚਿਆਂ ਦੀ ਸੁਰੱਖਿਆ ਦਾਅ ‘ਤੇ ਲੱਗਦੀ ਹੋਵੇ, ਉਨ੍ਹਾਂ ਵਾਹਨਾਂ ਦੇ ਚਲਾਨ ਕੱਟੇ ਜਾਣਗੇ । ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ. ਸੀ. ਟੀ. ਵੀ. ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ ।

Advertisement
Advertisement
Advertisement
Advertisement
Scroll to Top