Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ
ਜਲੰਧਰ : ਔਰਤਾਂ `ਤੇ ਵਿਵਾਦਤ ਟਿੱਪਣੀ ਮਾਮਲੇ `ਚ ਸਾਬਕਾ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗੀ ਲਈ ਹੈ । ਉਨ੍ਹਾਂ ਨੇ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫ਼ੀ ਮੰਗਦਾ ਹਾਂ । ਮੈਂ ਤਾਂ ਇਕ ਚੁਟਕਲਾ ਸੁਣਾਇਆ ਸੀ ਜਿਸ ਨੂੰ ਮੁਦਾ ਬਣਾ ਲਿਆ ਗਿਆ । ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਔਰਤਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਸਨ। ਇੰਟਰਨੈੱਟ ਮੀਡੀਆ `ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਕੇ ਮੰਗਲਵਾਰ ਨੂੰ ਮੋਹਾਲੀ ਦਫਤਰ `ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ, ਇਸ ਦੇ ਨਾਲ ਹੀ ਐਫਆਈਆਰ ਦਰਜ ਕਰਨ ਲਈ ਤਾੜਨਾ ਵੀ ਕੀਤੀ ਗਈ ਹੈ । ਚੰਨੀ ਐਤਵਾਰ ਨੂੰ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ । ਇਸ ਦੌਰਾਨ ਉਨ੍ਹਾਂ ਨੇ ਇਕ ਕਹਾਣੀ ਸੁਣਾਉਂਦੇ ਹੋਏ ਔਰਤਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ । ਇਸ ਤੋਂ ਇਲਾਵਾ ਚੰਨੀ `ਤੇ ਜੱਟ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਉਦਾਹਰਣਾਂ ਦੇ ਕੇ ਵਿਰੋਧੀ ਪਾਰਟੀ ਨੂੰ ਤਾਅਨੇ ਮਾਰਦੇ ਹੋਏ ਵਿਵਾਦਿਤ ਬਿਆਨ ਦੇ ਕੇ ਦੋ ਧਰਮਾਂ ਵਿਚਾਲੇ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦਾ ਵੀ ਦੋਸ਼ ਹੈ । ਮਹਿਲਾ ਕਮਿਸ਼ਨ ਨੇ ਇਸ `ਤੇ ਕਾਰਵਾਈ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ ।

Advertisement
Advertisement
Advertisement
Advertisement
Scroll to Top