Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:00 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਦਿਹਾਤੀ ਪੁਲਿਸ ਹੈਰੋਇਨ ਸਮੇਤ ਕੀਤਾ ਅੱਠ ਜਣਿਆਂ ਨੂੰ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਹੈਰੋਇਨ ਸਮੇਤ ਕੀਤਾ ਅੱਠ ਜਣਿਆਂ ਨੂੰ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਹੈਰੋਇਨ ਸਮੇਤ ਕੀਤਾ ਅੱਠ ਜਣਿਆਂ ਨੂੰ ਗ੍ਰਿਫਤਾਰ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਖ-ਵੱਖ ਤਿੰਨ ਮਾਮਲਿਆਂ ਦੇ ਵਿੱਚ ਵੱਡੀਆਂ ਸਫਲਤਾਵਾਂ ਹਾਸਲ ਹੋਈਆਂ ਹਨ । ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਵੱਲੋਂ ਪ੍ਰੈਸ ਕਾਨਫਰਸ ਕਰਕੇ ਮੀਡੀਆ ਨੂੰ ਦੱਸਿਆ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਕਾਰਵਾਈ ਕਰਦੇ ਹੋਏ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਹੈਰੋਇਨ ਖਿਲਾਫ ਕਾਰਵਾਈ ਕਰਦਿਆਂ ਰਸ਼ਪਾਲ, ਰਾਜਵਿੰਦਰ ਸਿੰਘ ਨੂੰ 470 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਇਹਨਾਂ ਦੇ ਖਿਲਾਫ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ । ਏਸੇ ਲੜੀ ਵਿੱਚ ਇੱਕ ਹੋਰ ਮਾਮਲੇ ਵਿੱਚ ਇੰਚਾਰਜ ਸੀ. ਆਈ. ਏ. ਵੱਲੋ ਇਲਾਕਾ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਗੁਪਤ ਸੂਚਨਾ ਦੇ ਅਧਾਰ ਤੇ ਗੈਰ ਕਾਨੂੰਨੀ ਹਥਿਆਰਾ ਖਿਲਾਫ ਕਾਰਵਾਈ ਕਰਦਿਆਂ ਸ਼ਗਨਪ੍ਰੀਤ ਸਿੰਘ ਨੂੰ ਦੋ 9 ਗਲੋਕ ਪਿਸਟਲ ਸਮੇਤ ਮੈਗਜ਼ੀਨ ਅਤੇ ਇੱਕ ਮੋਟਰ ਸਾਇਕਲ ਸਮੇਤ ਗ੍ਰਿਫਤਾਰ ਕੀਤਾ ਗਿਆ, ਜਿਸਦੇ ਸਬੰਧ ਵਿੱਚ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ । ਇਸੇ ਤਰੀਕੇ ਹੈਰੋਇਨ ਅਤੇ ਗੈਰ ਕਾਨੂੰਨੀ ਹਥਿਆਰਾਂ ਖਿਲਾਫ ਕਾਰਵਾਈ ਕਰਦਿਆ ਥਾਣਾ ਰਮਦਾਸ ਦੇ ਇੱਕ ਖੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਪੰਜ ਆਰੋਪੀ ਜਸਪਿੰਦਰ ਸਿੰਘ ਉਰਫ ਬੱਗਾ, ਪਵਨ ਪਾਲ, ਹਰਸੁੱਖਮਨਪ੍ਰੀਤ ਸਿੰਘ, ਅਕਾਸ਼ ਮਸੀਹ ਅਤੇ ਬੇਅੰਤਰੂਪ ਉਰਫ ਬੇਅੰਤ ਪਾਸੋ ਤਿੰਨ ਕਿੱਲੋ 500 ਗ੍ਰਾਮ ਹੈਰੇਇੰਨ, ਇੱਕ 9 ਪਿਸਟਲ ਅਤੇ ਇੱਕ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹਨਾਂ ਸਾਰਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਹਤ ਇਹਨਾਂ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ ।

Advertisement
Advertisement
Advertisement
Advertisement
Scroll to Top