ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੇ ਸਪੋਰਟਸ ਟੀਚਰ ਪਟਿਆਲਾ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਚਮਕੇ
ਦੁਆਰਾ: Punjab Bani ਪ੍ਰਕਾਸ਼ਿਤ :Tuesday, 19 November, 2024, 03:30 PM

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੇ ਸਪੋਰਟਸ ਟੀਚਰ ਪਟਿਆਲਾ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਚਮਕੇ
ਪਟਿਆਲਾ : ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਦੀ ਸਰੀਰਕ ਸਿੱਖਿਆ ਅਧਿਆਪਕਾ ਸ੍ਰੀਮਤੀ ਜਸਪ੍ਰੀਤ ਕੌਰ ਨੇ ਖੋ-ਖੋ ਦੇ ਅੰਡਰ-21 ਪਲੱਸ ਵਰਗ ਵਿੱਚ ਭਾਗ ਲਿਆ ਅਤੇ ਕਾਂਸੀ ਦਾ ਤਗਮਾ ਜਿੱਤਿਆ। ਉਸ ਨੇ ਆਪਣਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ । ਇਹ ਨਾ ਸਿਰਫ਼ ਕੋਚ ਲਈ ਹੀ ਮਾਣ ਵਾਲਾ ਪਲ ਸੀ, ਸਗੋਂ ਸਾਰੇ ਸਬੰਧਤਾਂ ਲਈ ਖ਼ੁਸ਼ੀ ਦਾ ਪਲ ਹੈ । ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ, ਸ੍ਰੀਮਤੀ ਸੁਖਜੀਤ ਕੌਰ ਨੇ ਹੋਣਹਾਰ ਅਧਿਆਪਕਾ ਨੂੰ ਵਧਾਈ ਦਿੱਤੀ । ਉਹਨਾਂ ਦੇ ਹੁਨਰ ਅਤੇ ਮਿਹਨਤ ਦੀ ਸ਼ਲਾਘਾ ਕੀਤੀ।
