Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:21 am

+91 90915 01313 , +91 90916 01313

punjabbanni@gmail.com
punjabbani@yahoo.com

ਅਸੀਂ ਅਜਿਹੀ ਸਰਕਾਰ ਦੇ ਰਹੇ ਹਾਂ ਜੋ ਲੋਕਾਂ ਪ੍ਰਤੀ ਜਵਾਬਦੇਹ ਹੈ : ਜਗਤ ਪ੍ਰਕਾਸ਼ ਨੱਢਾ

ਅਸੀਂ ਅਜਿਹੀ ਸਰਕਾਰ ਦੇ ਰਹੇ ਹਾਂ ਜੋ ਲੋਕਾਂ ਪ੍ਰਤੀ ਜਵਾਬਦੇਹ ਹੈ : ਜਗਤ ਪ੍ਰਕਾਸ਼ ਨੱਢਾ

ਅਸੀਂ ਅਜਿਹੀ ਸਰਕਾਰ ਦੇ ਰਹੇ ਹਾਂ ਜੋ ਲੋਕਾਂ ਪ੍ਰਤੀ ਜਵਾਬਦੇਹ ਹੈ : ਜਗਤ ਪ੍ਰਕਾਸ਼ ਨੱਢਾ
ਨਵੀ ਮੁੰਬਈ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮਹਾਯੁਤੀ ਤੇ ਐੱਨ. ਡੀ. ਏ. ਨੇ ਮਹਾਰਾਸ਼ਟਰ ’ਚ ਸਿਆਸਤ ਦਾ ਨਵਾਂ ਸੱਭਿਆਚਾਰ ਤੇ ਪਰਿਭਾਸ਼ਾ ਤਿਆਰ ਕੀਤੀ ਹੈ। ਨੱਢਾ ਨੇ ਨਵੀ ਮੁੰਬਈ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਅਜਿਹੀ ਸਰਕਾਰ ਦੇ ਰਹੇ ਹਾਂ ਜੋ ਲੋਕਾਂ ਪ੍ਰਤੀ ਜਵਾਬਦੇਹ ਹੈ।’ ਉਨ੍ਹਾਂ ਕਿਹਾ ਕਿ ਮੋਦੀ ਜੀ ਦੀ ਅਗਵਾਈ ਹੇਠ ਮਹਾਯੁਤੀ ਤੇ ਐੱਨ. ਡੀ. ਏ. ਨੇ ਸਿਆਸਤ ਦਾ ਨਵਾਂ ਸੱਭਿਆਚਾਰ ਤੇ ਨਵੀਂ ਪਰਿਭਾਸ਼ਾ ਤਿਆਰ ਕੀਤੀ ਹੈ। ਅੱਜ ਸਾਡੀ ਸਰਕਾਰ ‘ਜੋ ਕਿਹਾ ਗਿਆ ਉਹ ਵੀ ਕੀਤਾ ਅਤੇ ਜੋ ਨਹੀਂ ਕਿਹਾ ਉਹ ਵੀ ਕੀਤਾ’ ਦੀ ਸਿਆਸਤ ਕਰ ਰਹੀ ਹੈ।’ ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਸੰਵਿਧਾਨ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਅਤੇ ਉਨ੍ਹਾਂ ਦੀ ਆਲੋਚਨਾ ਕਰਦਿਆਂ ਕਿਹਾ, ‘ਅੱਜ ਰਾਹੁਲ ਗਾਂਧੀ ਸੰਵਿਧਾਨ ਦੀ ਕਿਤਾਬ ਲੈ ਕੇ ਘੁੰਮਦੇ ਹਨ। ਉਨ੍ਹਾਂ ਸੰਵਿਧਾਨ ਦੀ ਕਿਤਾਬ ਪੜ੍ਹੀ ਤੱਕ ਨਹੀਂ ਹੈ। ਉਹ ਬੱਸ ਇਸ ਨੂੰ ਲੈ ਕੇ ਘੁੰਮਦੇ ਹਨ।’ ਉਨ੍ਹਾਂ ਕਿਹਾ ਕਿ ਡਾ. ਬਾਬਾ ਸਾਹਿਬ ਅੰਬੇਡਕਰ ਨੇ ਸੰਵਿਧਾਨ ’ਚ ਲਿਖਿਆ ਸੀ ਕਿ ਧਰਮ ਦੇ ਆਧਾਰ ’ਤੇ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ ਪਰ ਅੱਜ ਕਾਂਗਰਸ ਪਾਰਟੀ ਕਰਨਾਟਕ ’ਚ ਨਿੱਜੀ ਠੇਕੇਦਾਰਾਂ ਨੂੰ ਟੈਂਡਰ ਦੇਣ ਸਮੇਂ ਘੱਟ ਗਿਣਤੀਆਂ ਨੂੰ ਚਾਰ ਫੀਸਦ ਰਾਖਵਾਂਕਰਨ ਦੇ ਰਹੀ ਹੈ ।

Advertisement
Advertisement
Advertisement
Advertisement
Scroll to Top