Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ : ਭਾਈ ਬਲਵੰਤ ਰਾਜੋਆਣਾ

ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ : ਭਾਈ ਬਲਵੰਤ ਰਾਜੋਆਣਾ

ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ : ਭਾਈ ਬਲਵੰਤ ਰਾਜੋਆਣਾ
ਖੰਨਾ : ਕੇਂਦਰੀ ਜੇਲ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋੋ ਅੱੱਜ ਆਪਣੇ ਭਰਾ ਕੁਲਵੰਤ ਰਾਜੋਆਣਾ ਦੇ ਭੋਗ ਸਮਾਗਮ ਵਿਚ ਸ਼ਮੂਲੀਅਤ ਕਰਨ ਪਹੁੰਚੇ ਸਨ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲ ਸਮੇਂ ਵਿਚ ਆਪਸੀ ਝਗੜਿਆਂ ਕਾਰਣ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ। ਉਹਨਾਂ ਕਿਹਾ ਕਿ ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ । ਉਹਨਾਂ ਕਿਹਾ ਕਿ ਜੇਕਰ ਸਾਡੀਆਂ ਸੰਸਥਾਵਾਂ ਕਮਜ਼ੋਰ ਹੋਣਗੀਆਂ ਤਾਂ ਸਾਡੇ ਨਾਲ ਬੇਇਨਸਾਫੀ ਹੁੰਦੀ ਰਹੇਗੀ । ਉਹਨਾਂ ਕਿਹਾ ਕਿ 31 ਮਾਰਚ 2012 ਨੂੰ ਜਦੋਂ ਮੈਨੂੰ ਫਾਂਸੀ ਦੇ ਹੁਕਮ ਦਿੱਤੇ ਗਏ ਸਨ ਤਾਂ ਸਿੱਖ ਕੌਮ ਨੇ ਆਪਣੇ ਘਰਾਂ ’ਤੇ ਕੇਸਰੀ ਝੰਡੇ ਝੁਲਾਏ ਸਨ ਤੇ ਇਕਜੁੱਟ ਹੋ ਕੇ ਮੇਰੀ ਫਾਂਸੀ ਦੀ ਸਜ਼ਾ ਰੁਕਵਾਈ ਸੀ । ਉਹਨਾਂ ਕਿਹਾ ਕਿ ਅੱਜ 12 ਸਾਲ ਬੀਤਣ ’ਤੇ ਵੀ ਉਹਨਾਂ ਦੇ ਕੇਸ ਦਾ ਕੋਈ ਫੈਸਲਾ ਨਹੀਂ ਆਇਆ । ਉਹਨਾਂ ਕਿਹਾ ਕਿ ਉਹ ਇੰਨੇ ਸਾਲਾਂ ਤੋਂ ਫਾਂਸੀ ਦੀ ਚੱਕੀ ਵਿਚ ਬੰਦ ਹਨ ਪਰ ਕੇਸ ਦਾ ਫੈਸਲਾ ਹੀ ਨਹੀਂ ਲਿਆ ਜਾ ਰਿਹਾ । ਉਹਨਾਂ ਕਿਹਾ ਕਿ ਜੋ ਉਹਨਾਂ ਨੇ ਕੀਤਾ, ਉਹਨਾਂ ਨੇ ਅਦਾਲਤ ਵਿਚ ਉਹ ਸਵੀਕਾਰ ਕੀਤਾ ਹੈ । ਉਹਨਾਂ ਕਿਹਾ ਕਿ ਉਹਨਾਂ ਨੇ ਫਾਂਸੀ ਦੀ ਸਜ਼ਾ ਖਿਲਾਫ ਕਦੇ ਕੋਈ ਅਪੀਲ ਨਹੀਂ ਕੀਤੀ । ਉਹਨਾਂ ਕਿਹਾ ਕਿ ਉਹ ਤਾਂ ਸਿਰਫ ਕੇਸ ’ਤੇ ਫੈਸਲੇ ਦੀ ਮੰਗ ਕਰ ਰਹੇ ਹਨ । ਉਹਨਾਂ ਇਹ ਵੀ ਕਿਹਾ ਕਿ ਸਰਕਾਰ ਉਹਨਾਂ ਨੂੰ ਕਹਿ ਰਹੀ ਹੈ ਕਿ ਉਹ ਆਪਣਾ ਵਕੀਲ ਕਰ ਕੇ ਅਦਾਲਤ ਵਿਚ ਕੇਸ ਲੜਨ । ਉਹਨਾਂ ਨੇ ਭੋਗ ਸਮਾਗਮ ਵਿਚ ਸ਼ਾਮਲ ਹੋਣ ’ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਹੋਰ ਸਭਨਾਂ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top