Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:43 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਦੋ ਰਿਫ਼ਰੈਸ਼ਰ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਦੋ ਰਿਫ਼ਰੈਸ਼ਰ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਦੋ ਰਿਫ਼ਰੈਸ਼ਰ ਕੋਰਸ ਸ਼ੁਰੂ
-ਇੱਕ ਕੋਰਸ ਹੋਵੇਗਾ ਆਫ਼ਲਾਈਨ ਤੇ ਦੂਜਾ ਹੋਵੇਗਾ ਆਨਲਾਈਨ
-2020 ਉਪਰੰਤ ਤਕਰੀਬਨ ਚਾਰ ਸਾਲ ਬਾਅਦ ਆਫ਼ਲਾਈਨ ਵਿਧੀ ਰਾਹੀਂ ਹੋ ਰਿਹਾ ਹੈ ਕੋਰਸ
ਪਟਿਆਲਾ, 19 ਨਵੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਅਧਿਆਪਕਾਂ ਦੇ ਅਧਿਆਪਨ ਕੌਸ਼ਲ ਨੂੰ ਨਿਖਾਰਨ ਲਈ ਦੋ ਰਿਫ਼ਰੈਸ਼ਰ ਕੋਰਸ ਸ਼ੁਰੂ ਕੀਤੇ ਗਏ ਹਨ ।
ਇਸ ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇੱਕ ਕੋਰਸ ਹੋਵੇਗਾ ਆਫ਼ਲਾਈਨ ਮੋਡ ਰਾਹੀਂ ਤੇ ਦੂਜਾ ਆਨਲਾਈਨ ਮੋਡ ਰਾਹੀਂ ਹੋ ਰਿਹਾ ਹੈ । ਉਨ੍ਹਾਂ ਦੱਸਿਆ ਕਿ 2020 ਤੋਂ ਬਾਅਦ ਤਕਰੀਬਨ ਚਾਰ ਸਾਲ ਬਾਅਦ ਇਹ ਕੋਰਸ ਆਫ਼ਲਾਈਨ ਮੋਡ ਰਾਹੀਂ ਕਰਵਾਇਆ ਜਾ ਰਿਹਾ ਹੈ । ਪਹਿਲਾ ਕੋਰਸ ਸਮਾਜਿਕ ਵਿਗਿਆਨ ਦੇ ਖੇਤਰ ਨਾਲ਼ ਸੰਬੰਧਤ ਹੈ ਜੋ ਕਿ ਆਫ਼ਲਾਈਨ ਆਯੋਜਿਤ ਕੀਤਾ ਜਾਵੇਗਾ । ਇਸ ਵਿੱਚ ਸ਼ਾਮਿਲ ਹੋ ਰਹੇ ਭਾਗੀਦਾਰ ਕੇਂਦਰ ਵਿੱਚ ਪਹੁੰਚ ਕੇ ਵਿਅਕਤੀਗਤ ਤੌਰ ਉੱਤੇ ਸਿੱਖਣ ਦਾ ਅਨੁਭਵ ਪ੍ਰਾਪਤ ਕਰਨਗੇ । ਇਸ ਕੋਰਸ ਦਾ ਉਦੇਸ਼ ਸਮਾਜਿਕ ਵਿਗਿਆਨ ਦੀ ਸਮਝ ਨੂੰ ਡੂੰਘਾ ਕਰਨਾ ਅਤੇ ਇਸ ਖੇਤਰ ਵਿੱਚ ਅਧਿਆਪਕਾਂ, ਸਿੱਖਿਅਕਾਂ ਅਤੇ ਖੋਜਕਰਤਾਵਾਂ ਨਾਲ ਸੰਬੰਧਿਤ ਆਲੋਚਨਾਤਮਕ ਬਿਰਤੀ ਅਤੇ ਵਿਸ਼ਲੇਸ਼ਣਾਤਮਕ ਹੁਨਰ ਨੂੰ ਉਤਸ਼ਾਹਿਤ ਕਰਨਾ ਹੈ । ਦੂਜਾ ਕੋਰਸ ‘ਇਨਫਰਮੇਸ਼ਨ ਕਮਿਊਨੀਕੇਸ਼ਨ ਟੈਕਨਾਲੋਜੀ’ ਨਾਲ਼ ਸੰਬੰਧਤ ਹੈ, ਜੋ ਆਨਲਾਈਨ ਕਰਵਾਇਆ ਜਾਵੇਗਾ । ਇਹ ਕੋਰਸ ਭਾਗੀਦਾਰਾਂ ਨੂੰ ਆਈ. ਸੀ. ਟੀ. ਦੇ ਖੇਤਰ ਵਿੱਚ ਉੱਨਤ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨ ਲਈ ਤਿਆਰ ਕੀਤਾ ਗਿਆ ਹੈ, ਜਿਸ ਨਾਲ ਉਹ ਆਧੁਨਿਕ ਤਕਨਾਲੋਜੀ ਨੂੰ ਉਹਨਾਂ ਦੇ ਅਧਿਆਪਨ ਅਤੇ ਪੇਸ਼ੇਵਰ ਅਭਿਆਸਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਜੋੜ ਸਕਦੇ ਹਨ ।
ਉਨ੍ਹਾਂ ਦੱਸਿਆ ਕਿ ਇਹ ਕੋਰਸ ਯੂ. ਜੀ. ਸੀ.-ਐੱਮ. ਐੱਚ. ਆਰ. ਡੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਕਰਵਾਏ ਜਾ ਰਹੇ ਹਨ ।
ਕੋਰਸਾਂ ਦੀ ਸ਼ੁਰੂਆਤ ਮੌਕੇ ਸ਼ਾਮਿਲ ਹੋਏ ਮੁੱਖ ਮਹਿਮਾਨ ਡਾ. ਧਰਮਪਾਲ ਸਿੰਘ, ਜੋ ਕਿ ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵਿਖੇ ਪ੍ਰੋਫੈਸਰ ਵਜੋਂ ਕਾਰਜਸ਼ੀਲ ਹਨ,ਨੇ ਆਪਣੇ ਸੰਬੋਧਨ ਵਿੱਚ ਅਧਿਆਪਨ ਪੇਸ਼ੇ ਦੌਰਾਨ ਲਗਾਤਾਰ ਸਿੱਖਦੇ ਰਹਿਣ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਸਿੱਖਣ ਅਤੇ ਗਿਆਨ ਪ੍ਰਾਪਤ ਕਰਨ ਦੀਆਂ ਵੱਖ-ਵੱਖ ਵਿਧੀਆਂ ਦਾ ਵਰਣਨ ਕਰਦੇ ਹੋਏ ਹਰੇਕ ਵਿਧੀ ਦੀ ਆਪਣੀ ਵੱਖਰੀ ਮਹੱਤਤਾ ਹੋਣ ਬਾਰੇ ਵੀ ਦੱਸਿਆ । ਉਨ੍ਹਾਂ ਕਿਹਾ ਕਿ ਗਿਆਨ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਬਦਲਾਅ, ਨਵੀਆਂ ਤਕਨੀਕਾਂ, ਨਵੀਆਂ ਖੋਜ ਵਿਧੀਆਂ ਆਦਿ ਨਾਲ ਜੁੜੇ ਰਹਿਣ ਲਈ ਅਜਿਹੇ ਰਿਫਰੈਸ਼ਰ ਕੋਰਸ ਬੇਹਦ ਸਲਾਹੁਣਯੋਗ ਭੂਮਿਕਾ ਨਿਭਾਉਂਦੇ ਹਨ । ਵਿਸ਼ੇਸ਼ ਮਹਿਮਾਨ ਡਾ. ਵਿਨੈ ਕੁਮਾਰ ਗੁਪਤਾ, ਜੋ ਕਿ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵਿਖੇ ਪ੍ਰੋਫੈਸਰ ਹਨ ਨੇ ਕਿਹਾ ਕਿ ਅਧਿਆਪਕ ਨੂੰ ਸਾਰੀ ਉਮਰ ਸਿੱਖਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹੇ ਰਿਫਰੈਸ਼ਰ ਕੋਰਸ ਅਧਿਆਪਕ ਨੂੰ ਆਧੁਨਿਕ ਤਕਨੀਕਾਂ ਅਤੇ ਸਿੱਖਿਆ ਖੇਤਰ ਦੇ ਨਵੇ ਰੁਝਾਨਾਂ ਨਾਲ ਜੋੜ ਕੇ ਰੱਖਦੇ ਹਨ।
ਇਸ ਮੌਕੇ ਪਹਿਲੇ ਕੋਰਸ ਦੇ ਕੋਆਰਡੀਨੇਟਰ ਡਾ. ਦੀਪਕ ਕੁਮਾਰ ਅਤੇ ਦੂਜੇ ਕੋਰਸ ਦੇ ਕੋਆਰਡੀਨੇਟਰ ਡਾ. ਲਖਵਿੰਦਰ ਕੌਰ ਅਤੇ ਕੋ-ਕੋਆਰਡੀਨੇਟਰ ਡਾ. ਧਵਲੀਸ਼ ਰਤਨ ਵੱਲੋਂ ਵੀ ਇਸ ਮੌਕੇ ਸੰਬੋਧਨ ਕੀਤਾ ਅਤੇ ਸੰਬੰਧਤ ਕੋਰਸਾਂ ਦੀ ਰੂਪ-ਰੇਖਾ ਅਤੇ ਮਹੱਤਤਾ ਬਾਰੇ ਚਾਨਣਾ ਪਾਇਆ ।

Advertisement
Advertisement
Advertisement
Advertisement
Scroll to Top