Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:55 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕਿ ਡੇਂਗੂ ਬੁਖ਼ਾਰ ਦੇ ਪ੍ਰਕੋਪ ਨਾਲ ਨਜਿੱਠਣ ਵੱਲ ਧਿਆਨ ਤੁਰੰਤ ਦੇਣ : ਕੈਂਥ

ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕਿ ਡੇਂਗੂ ਬੁਖ਼ਾਰ ਦੇ ਪ੍ਰਕੋਪ ਨਾਲ ਨਜਿੱਠਣ ਵੱਲ ਧਿਆਨ ਤੁਰੰਤ ਦੇਣ : ਕੈਂਥ

ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕਿ ਡੇਂਗੂ ਬੁਖ਼ਾਰ ਦੇ ਪ੍ਰਕੋਪ ਨਾਲ ਨਜਿੱਠਣ ਵੱਲ ਧਿਆਨ ਤੁਰੰਤ ਦੇਣ : ਕੈਂਥ
ਨੌਜਵਾਨਾਂ ਅਤੇ ਬਜ਼ੁਰਗ ਔਰਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ : ਕੈਂਥ
“ਡੇਂਗੂ ਬੁਖਾਰ ਦੇ ਪੀੜਤਾਂ ਨੂੰ ਬਚਾਉਣ ਲਈ ਸਮਾਜਿਕ ਸੰਸਥਾਵਾਂ ਨੂੰ ਮਦਦ ਦੀ ਅਪੀਲ”
ਪਟਿਆਲਾ, 19 ਨਵੰਬਰ : ਪੰਜਾਬ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਮਰੀਜਾਂ ਦਾ ਢੁਕਵਾਂ ਇਲਾਜ ਨਾ ਹੋਣ ਕਾਰਨ ਹੋ ਰਹੀਆਂ ਮੌਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਪ੍ਰਕੋਪ ਤੋਂ ਬਚਣ ਲਈ ਤੁਰੰਤ ਧਿਆਨ ਦਿੱਤਾ ਜਾਵੇ ਕਿਉਂਕਿ ਇਹ ਪਟਿਆਲਾ ਨਾਲ ਸਬੰਧਤ ਹੈ, ਪਟਿਆਲਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਦੇ ਪੀੜਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਸਰਦਾਰ ਕੈਂਥ ਨੇ ਦੱਸਿਆ ਕਿ ਪਿਛਲੇ ਦਿਨੀਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡਵਾਲ ਅਤੇ ਮਾਣਕਪੁਰ ਵਿੱਚ ਡੇਂਗੂ ਬੁਖਾਰ ਕਾਰਨ ਨੌਜਵਾਨ ਅਤੇ ਬਜ਼ੁਰਗ ਔਰਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ । ਸਰਦਾਰ ਕੈਂਥ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਵਿਭਾਗ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਬੁਰੀ ਤਰ੍ਹਾਂ ਫੇਲ ਹੋ ਰਿਹਾ ਹੈ ਜਦੋਂ ਸਿਹਤ ਮੰਤਰੀ ਦੇ ਗ੍ਰਹਿ ਜਿਲ੍ਹੇ ਵਿੱਚ ਡੇਂਗੂ ਬੁਖਾਰ ਨਾਲ ਲੜਨ ਲਈ ਉਹ ਪੁਖਤਾ ਪ੍ਰਬੰਧ ਨਹੀਂ ਕਰ ਪਾ ਰਹੇ । ਪੰਜਾਬ ਵਿੱਚ ਡੇਂਗੂ ਬੁਖਾਰ ਦੀ ਰੋਕਥਾਮ ਲਈ ਪ੍ਰਬੰਧ ਕੀ ਕਰਨਗੇ ? ਇਹ ਵੱਡੀ ਚਿੰਤਾ ਦਾ ਵਿਸ਼ਾ ਹੈ ਕਿ ਪੀੜਤ ਲੋਕਾਂ ਦੀ ਸੁਰੱਖਿਆ ਕਿਵੇਂ ਕਰਨਗੇ ਜਦੋਂ ਉਨ੍ਹਾਂ ਕੋਲ ਅਜਿਹੇ ਹਾਲਾਤਾਂ ਵਿੱਚ ਡੇਂਗੂ ਬੁਖ਼ਾਰ ਦੀ ਰੋਕਥਾਮ ਕਰਨ ਦੀ ਕੋਈ ਕਾਰਜ ਯੋਜਨਾ ਅਤੇ ਇੱਛਾ ਸ਼ਕਤੀ ਨਹੀਂ ਹੈ । ਭਾਜਪਾ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਸਿਹਤ ਮੰਤਰਾਲਾ ਹਰ ਸਾਲ ਪੰਜਾਬ ਰੂਰਲ ਹੈਲਥ ਮਿਸ਼ਨ ਨੂੰ ਬਿਮਾਰੀਆਂ ਦੀ ਰੋਕਥਾਮ ਲਈ ਕਰੋੜਾਂ ਰੁਪਏ ਦੀ ਸਹਾਇਤਾ ਪ੍ਰਦਾਨ ਕਰਦਾ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ ਅਸਫਲ ਰਹਿੰਦੀ ਹੈ, ਜਿਸ ਕਾਰਨ ਪੰਜਾਬ ਵਿੱਚ ਡੇਂਗੂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਇਸਦੀ ਰੋਕਥਾਮ ਅਤੇ ਜਾਗਰੂਕਤਾ ਪਹਿਲਾਂ ਹੀ ਕਾਰਜਯੋਜਨਾ ਸ਼ੁਰੂ ਕਰ ਦਿੱਤੀ ਜਾਣੀ ਚਾਹੀਦੀ ਸੀ ਅਤੇ ਪੰਜਾਬ ਵਿੱਚ ਡੇਂਗੂ ਬੁਖਾਰ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਆ ਸਕਦੀ ਸੀ । ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਡੇਂਗੂ ਬੁਖਾਰ ਦੇ ਪੀੜਤਾਂ ਨੂੰ ਬਚਾਉਣ ਵਿੱਚ ਮਦਦ ਕਰਨ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ।

Advertisement
Advertisement
Advertisement
Advertisement
Scroll to Top