Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ
ਰੋਜ਼ਗਾਰ ਉਤਪਤੀ ਮੰਤਰੀ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ
ਚੰਡੀਗੜ੍ਹ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ । ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ‘ਨਸ਼ਾ ਮੁਕਤ ਪੰਜਾਬ ਮਿਸ਼ਨ’ ਨਾਲ ਜੁੜਨ ਦਾ ਸੱਦਾ ਦਿੱਤਾ । ਉਹ ਅੱਜ ਪਿੰਡ ਲੁਹਾਰਾ ਦੇ ਫੱਕਰ ਬਾਬਾ ਦਾਮੂ ਸ਼ਾਹ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਮੋਗਾ ਜ਼ਿਲ੍ਹੇ ਦੀਆਂ 340 ਗ੍ਰਾਮ ਪੰਚਾਇਤਾਂ ਵਿੱਚੋਂ 2486 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁਕਾਈ ।
ਅਮਨ ਅਰੋੜਾ ਨੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਿਆਸੀ ਧੜੇਬੰਦੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਚਾਇਤਾਂ ਨੂੰ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਆਮ ਨਾਗਰਿਕਾਂ ਨੂੰ ਸ਼ਾਮਲ ਕਰਕੇ ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਨੂੰ ਹੋਰ ਸੁਧਾਰਨ ‘ਤੇ ਧਿਆਨ ਦੇਣਾ ਚਾਹੀਦਾ ਹੈ, ਜਿਸ ਨਾਲ ਸਥਾਨਕ ਮੁੱਦਿਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਮਿਲੇਗੀ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਵਿਕਾਸ ਦੇ ਇੱਕ ਨਵੇਂ ਯੁੱਗ ਦਾ ਆਗਾਜ਼ ਕੀਤਾ ਹੈ । ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਪਹਿਲਕਦਮੀ ਕਰਨ ਲਈ ਪ੍ਰੇਰਿਆ, ਜਿਸ ਨਾਲ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਦਾ ਮਾਣ ਵਧੇਗਾ । ਉਹਨਾਂ ਕਮਿਊਨਿਟੀ ਪ੍ਰੋਜੈਕਟਾਂ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮਨਰੇਗਾ ਫ਼ੰਡਾਂ ਦੀ ਵਰਤੋਂ ਕਰਨ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ । ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਚਾਇਤੀ ਪ੍ਰਣਾਲੀ ਸਥਾਨਕ ਸਵੈ-ਸ਼ਾਸਨ ਨੂੰ ਸਸ਼ਕਤ ਬਣਾ ਕੇ ਜ਼ਮੀਨ ਪੱਧਰੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ । ਇਹ ਮਹਿਲਾਵਾਂ ਅਤੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਸਮੇਤ ਪਿੰਡ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਨੂੰ ਉਠਾਉਣ ਦਾ ਮੌਕਾ ਦਿੰਦੇ ਹਨ ਅਤੇ ਇਹਨਾਂ ਨੂੰ ਅਜਿਹੇ ਫ਼ੈਸਲੇ ਲੈਣ ਵਿੱਚ ਸਹਾਈ ਹੁੰਦਾ ਹੈ ਜੋ ਸਿੱਧੇ ਤੌਰ ‘ਤੇ ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਤ ਕਰਦੇ ਹਨ । ਇਸ ਤੋਂ ਇਲਾਵਾ ਪੰਚਾਇਤਾਂ ਸਥਾਨਕ ਸਮੱਸਿਆਵਾਂ ਅਤੇ ਵਿਵਾਦਾਂ ਨੂੰ ਸੁਲਝਾਉਣ ਲਈ ਇੱਕ ਮੰਚ ਵਜੋਂ ਕੰਮ ਕਰਦੀਆਂ ਹਨ, ਜੋ ਨਿਆਂਇਕ ਪ੍ਰਣਾਲੀ ਉਤੇ ਬੋਝ ਨੂੰ ਘਟਾਉਣ ਵਿੱਚ ਸਹਾਈ ਹੁੰਦੀਆਂ ਹਨ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ । ਇਹ ਸਥਾਨਕ ਸ਼ਾਸਨ ਢਾਂਚਾ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਕਾਸ ਪਹਿਲਕਦਮੀਆਂ ਲੋਕਾਂ ਦੀਆਂ ਲੋੜਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ. ਐਸ. ਪੀ. ਅਜੇ ਗਾਂਧੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top