Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:06 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਰਣਵੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ

ਅਦਾਕਾਰ ਰਣਵੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ

ਅਦਾਕਾਰ ਰਣਵੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਪ੍ਰਸਿੱਧ ਅਦਾਕਾਰ ਰਣਵੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਲਾਈਨ ’ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ । ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਰਣਵੀਰ ਨਾਲ ਤਸਵੀਰਾਂ ਖਿਚਵਾਉਣ ਲਈ ਉਤਾਵਲੇ ਨਜ਼ਰ ਆਏ ਪਰ ਰਣਵੀਰ ਨੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ ਅਤੇ ਬਿਨਾਂ ਗੱਲ ਕੀਤੇ ਹੀ ਚਲੇ ਗਏ । ਸੂਤਰਾਂ ਮੁਤਾਬਕ ਰਣਵੀਰ ਆਪਣੀ ਜਲਦ ਹੀ ਆਉਣ ਵਾਲੀ ਫ਼ਿਲਮ ਦੇ ਸਿਲਸਿਲੇ ’ਚ ਗੁਰੂ ਨਗਰੀ ਪਹੁੰਚੇ ਸਨ।ਇਸ ਉਪਰੰਤ ਰਣਵੀਰ ਸਿੰਘ ਸ਼੍ਰੀ ਦੁਰਗਿਆਣਾ ਤੀਰਥ ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਵੀ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਮ ਦਰਬਾਰ, ਰਾਧਾ ਕ੍ਰਿਸ਼ਨ ਅਤੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੇ ਦਰਸ਼ਨ ਕੀਤੇ । ਸ੍ਰੀ ਦੁਰਗਿਆਣਾ ਤੀਰਥ ਦੇ ਦਫਤਰ ਵਿਖੇ ਰਣਵੀਰ ਸਿੰਘ ਨੂੰ ਸ਼੍ਰੀ ਦੁਰਗਿਆਣਾ ਤੀਰਥ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।

Advertisement
Advertisement
Advertisement
Advertisement
Scroll to Top