Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਹੋਈ ਭੰਨ-ਤੋੜ ਤੇ ਅਗਜ਼ਨੀ ਦੀ ਘਟਨਾ ਦੇ ਮਾਮਲੇ ਵਿੱਚ ਸੱਤ ਹੋਰ ਵਿਅਕਤੀ ਗ੍ਰਿਫ਼ਤਾਰ

ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਹੋਈ ਭੰਨ-ਤੋੜ ਤੇ ਅਗਜ਼ਨੀ ਦੀ ਘਟਨਾ ਦੇ ਮਾਮਲੇ ਵਿੱਚ ਸੱਤ ਹੋਰ ਵਿਅਕਤੀ ਗ੍ਰਿਫ਼ਤਾਰ

ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਹੋਈ ਭੰਨ-ਤੋੜ ਤੇ ਅਗਜ਼ਨੀ ਦੀ ਘਟਨਾ ਦੇ ਮਾਮਲੇ ਵਿੱਚ ਸੱਤ ਹੋਰ ਵਿਅਕਤੀ ਗ੍ਰਿਫ਼ਤਾਰ
ਇੰਫਾਲ : ਭਾਰਤ ਦੇਸ਼ ਦੇ ਸੂਬੇ ਮਨੀਪੁਰ ਦੀ ਇੰਫਾਲ ਘਾਟੀ ਵਿੱਚ ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਹੋਈ ਭੰਨ-ਤੋੜ ਤੇ ਅਗਜ਼ਨੀ ਦੀ ਘਟਨਾ ਦੇ ਮਾਮਲੇ ਵਿੱਚ ਸੱਤ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਕਿ ਪਿਛਲੇ ਦੋ ਦਿਨਾਂ ਵਿੱਚ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਧਰ, ਇੰਫਾਲ ਘਾਟੀ ਅਤੇ ਜਿਰੀਬਾਮ ਜਿ਼ਲ੍ਹੇ ਵਿੱਚ ਇੱਕ ਹਫ਼ਤੇ ਤੋਂ ਬੰਦ ਸਕੂਲ ਤੇ ਕਾਲਜ ਭਲਕੇ ਸੋਮਵਾਰ ਤੋਂ ਮੁੜ ਖੁੱਲ੍ਹਣਗੇ। ਇੱਕ ਅਧਿਕਾਰੀ ਨੇ ਕਿਹਾ ਕਿ ਸੂਬੇ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ਇੰਫਾਲ ਵੈਸਟ, ਇੰਫਾਲ ਈਸਟ, ਥੌਬਾਲ, ਬਿਸ਼ਨਪੁਰ, ਕਾਕਚਿੰਗ ਅਤੇ ਜਿਰੀਬਾਮ ਵਿੱਚ ਪਿਛਲੇ ਹਫ਼ਤੇ ਸਕੂਲ ਤੇ ਕਾਲਜ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪੁਲਸ ਨੇ ਕਿਹਾ ਕਿ ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਭੰਨ-ਤੋੜ ਤੇ ਅਗਜ਼ਨੀ ਦੇ ਮਾਮਲੇ ਵਿੱਚ ਕਾਕਚਿੰਗ ਜ਼ਿਲ੍ਹੇ ਤੋਂ ਸ਼ੁੱਕਰਵਾਰ ਨੂੰ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਿਆਨ ਮੁਤਾਬਕ, ਇਸ ਮਾਮਲੇ ਵਿੱਚ ਸੱਤ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ ਹੁਣ ਤੱਕ ਕੁੱਲ 41 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਨੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ 16 ਨਵੰਬਰ ਨੂੰ ਪ੍ਰਦਰਸ਼ਨ ਦੌਰਾਨ ਮੰਤਰੀਆਂ ਤੇ ਵਿਧਾਇਕਾਂ ਦੀਆਂ ਜਾਇਦਾਦਾਂ ਲੁੱਟਣ ਵਾਲੇ ਸ਼ੱਕੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਬੀਰੇਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਜਮਹੂਰੀ ਅੰਦੋਲਨ ਦੇ ਨਾਂ ’ਤੇ ਕੁਝ ਗਰੋਹਾਂ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਨੂੰ ਲੁੱਟਿਆ ਅਤੇ ਅੱਗ ਲਾ ਦਿੱਤੀ । ਸੀਸੀਟੀਵੀ ਕੈਮਰੇ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਮੈਨੂੰ ਜਨਤਕ ਤੌਰ ’ਤੇ ਇਹ ਕਹਿੰਦਿਆਂ ਨਮੋਸ਼ੀ ਹੋ ਰਹੀ ਹੈ ਕਿ ਮਨੀਪੁਰ ਵਿੱਚ ਇਹ ਚੀਜ਼ਾਂ ਵਾਪਰ ਰਹੀਆਂ ਹਨ ।

Advertisement
Advertisement
Advertisement
Advertisement
Scroll to Top