Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:05 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌਤ

ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌਤ

ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌਤ
ਫਤਿਹਗੜ੍ਹ ਸਾਹਿਬ : ਜਿ਼ਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਇਕ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋਣ ਕਾਰਨ ਇਕ ਔਰਤ ਦੀ ਜਿਥੇ ਪਹਿਲਾਂ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਔਰਤਾਂ ਵੀ ਇਲਾਜ ਦੌਰਾਨ ਦਮ ਤੋੜ ਗਈਆਂ। ਕੁੱਲ ਤਿੰਨ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਬਾਕੀ ਰਹਿੰਦੇ ਤਿੰਨ ਗੰਭੀਰ ਰੂਪ ਵਿਚ ਹੋਏ ਜ਼ਖ਼ਮੀਆਂ ਦਾ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਹੈ।ਉਧਰ ਲੜਕੀ ਦੇ ਪਰਿਵਾਰ ਵੱਲੋਂ ਲੜਕੀ ਦਾ ਸਾਦੇ ਢੰਗ ਨਾਲ ਵਿਆਹ ਕਰਕੇ ਲੜਕੀ ਦੇ ਸਹੁਰੇ ਘਰ ਵਿਦਾ ਕਰ ਦਿੱਤਾ ਗਿਆ ਹੈ। ਲੜਕੀ ਦੇ ਪਿਤਾ ਨੇ ਕਿਹਾ ਕਿ ਉਸ ਨੂੰ ਉਹਨਾਂ ਦੇ ਕਾਰਨ ਪਿੰਡ ਦੀਆਂ ਹੋਈਆਂ ਇਨ੍ਹਾਂ ਮੌਤਾਂ ਲਈ ਬੇਹਦ ਦੁੱਖ ਹੈ । ਲੜਕੀ ਦੇ ਚਾਚਾ ਦਰਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਹੋਏ ਵਿਆਹ ਸਮਾਰੋਹ ਨੂੰ ਸਧਾਰਨ ਤਰੀਕੇ ਨਾਲ ਸੰਪੰਨ ਕੀਤਾ ਗਿਆ। ਇਕ ਪਾਸੇ ਜਿੱਥੇ ਡੋਲੀ ਚੁਕੀ ਜਾ ਰਹੀ ਸੀ, ਉੱਥੇ ਪਿੰਡ ’ਚ ਮਾਤਮ ਛਾਇਆ ਹੋਇਆ ਸੀ। ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

Advertisement
Advertisement
Advertisement
Advertisement
Scroll to Top