Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਡੀਕਲ ਵਿਦਿਆਰਥੀਆਂ ਨੂੰ ਫਸਟ ਏਡ ਸੀ. ਪੀ. ਆਰ. ਫਾਇਰ ਸੇਫਟੀ ਟ੍ਰੇਨਿੰਗ ਬਹੁਤ ਜ਼ਰੂਰੀ : ਡਾਕਟਰ ਰਾਜਨ ਸਿੰਗਲਾ

ਮੈਡੀਕਲ ਵਿਦਿਆਰਥੀਆਂ ਨੂੰ ਫਸਟ ਏਡ ਸੀ. ਪੀ. ਆਰ. ਫਾਇਰ ਸੇਫਟੀ ਟ੍ਰੇਨਿੰਗ ਬਹੁਤ ਜ਼ਰੂਰੀ : ਡਾਕਟਰ ਰਾਜਨ ਸਿੰਗਲਾ

ਮੈਡੀਕਲ ਵਿਦਿਆਰਥੀਆਂ ਨੂੰ ਫਸਟ ਏਡ ਸੀ. ਪੀ. ਆਰ. ਫਾਇਰ ਸੇਫਟੀ ਟ੍ਰੇਨਿੰਗ ਬਹੁਤ ਜ਼ਰੂਰੀ : ਡਾਕਟਰ ਰਾਜਨ ਸਿੰਗਲਾ
ਪਟਿਆਲਾ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਮੈਡੀਕਲ ਕਾਲਜ, ਦੇ ਡਾਇਰੈਕਟਰ ਪ੍ਰਿੰਸੀਪਲ ਡਾਕਟਰ ਰਾਜਨ ਸਿੰਗਲਾ ਵਲੋਂ ਕਾਲਜ ਅਤੇ ਰਾਜਿੰਦਰਾ ਹਸਪਤਾਲ ਵਿਖੇ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਫਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਹਸਪਤਾਲਾਂ ਤੋਂ ਬਾਹਰ ਸੜਕਾਂ, ਗਲੀਆਂ ਮੱਹਲਿਆ ਜਾ ਪਬਲਿਕ ਸਥਾਨਾਂ ਤੇ ਕਿਸੇ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਦੀ ਟ੍ਰੇਨਿੰਗ ਕਰਵਾਉਣ ਲਈ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਰਾਹੀਂ ਕਰਵਾਈ ਜਾ ਰਹੀ ਹੈ । ਡਾਕਟਰ ਗਰੀਸ ਸਾਹਣੀ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਨੇ ਦੱਸਿਆ ਕਿ ਹਸਪਤਾਲਾਂ ਤੋਂ ਬਾਹਰ ਤਾਂ ਡਾਕਟਰਾਂ ਨਰਸਾਂ ਨੂੰ ਵੀ ਪੀੜਤਾਂ ਦੀ ਜਾਨਾਂ ਬਚਾਉਣ ਲਈ ਫਸਟ ਏਡ ਸੀ ਪੀ ਆਰ ਰਿਕਵਰੀ ਪੁਜੀਸ਼ਨ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਆਦਿ ਕਰਨੇ ਪੈਂਦੇ ਹਨ। ਕਾਕਾ ਰਾਮ ਵਰਮਾ ਨੇ ਇਸ ਗਰੁੱਪ ਵਿਚ 46 ਵਿਦਿਆਰਥੀਆਂ ਨੂੰ, ਕਿਸੇ ਹਾਦਸੇ ਦੌਰਾ ਪਏ, , ਜ਼ਖਮੀ ਜਾਂ ਪੀੜਤਾਂ ਨੂੰ ਮਰਨ ਤੋਂ ਬਚਾਉਣ ਲਈ ਫਸਟ ਏਡ ਦੀ ਏ ਬੀ ਸੀ ਡੀ, ਰਿਕਵਰੀ ਪੁਜੀਸ਼ਨ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਦੇ ਨਾਲ ਹੀ, ਬੰਦ ਸਾਹ ਕਿਰਿਆ, ਦਿਲ ਦੀ ਧੜਕਣ ਨੂੰ ਮੂੜ ਸੁਰਜੀਤ ਕਰਨਾ, ਵਗਦੇ ਖੂਨ ਨੂੰ ਬੰਦ ਕਰਨ ਅਤੇ ਟੁੱਟੇ ਅੰਗਾਂ ਨੂੰ ਅਹਿਲ ਕਰਨ ਲਈ ਪੱਟੀਆਂ ਫੱਟੀਆਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਅੰਦਰੂਨੀ ਰਤਵਾਹ ਬੰਦ ਨਾ ਕਰਨਾ, ਬੇਹੋਸ਼ੀ ਸਿਰ ਦੀ ਸੱਟਾਂ, ਅੰਦਰੂਨੀ ਰਤਵਾਹ ਅਤੇ ਦੌਰਾ ਆਦਿ ਪੈਕੇ ਡਿਗੇ ਪੀੜਤਾਂ ਨੂੰ ਪਾਣੀ ਪਿਲਾਉਣ, ਹੱਥਾਂ ਪੈਰਾਂ ਦੀ ਮਾਲਸ਼ ਕਰਨ, ਮੂਹ ਤੇ ਛਿੱਟੇ ਮਾਰਨੇ ਅਤੇ ਪਿੱਠ ਭਾਰ ਲਿਟਾਉਣ ਦੇ ਨੁਕਸਾਨ ਦਸੇ। ਡਾਕਟਰ ਰਾਕੇਸ਼ ਵਰਮੀ ਪ੍ਰਧਾਨ ਡੈਡੀਕੇਟਿਡ ਬ੍ਰਦਰਜ਼ ਗਰੁੱਪ ਨੇ ਡਾਇਰੈਕਟਰ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਟ੍ਰੇਨਿੰਗ ਰਾਹੀਂ ਵਿਦਿਆਰਥੀਆਂ ਨੂੰ ਦੇਸ਼ ਦੁਨੀਆਂ ਵਿੱਚ ਆਫਤਾਵਾਂ ਜੰਗਾਂ ਮਹਾਂਮਾਰੀਆਂ ਆਵਾਜਾਈ ਹਾਦਸਿਆਂ ਦੌਰਾਨ ਪੀੜਤਾ ਦੇ ਮਦਦਗਾਰ ਫ਼ਰਿਸ਼ਤੇ ਵਜੋਂ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਨੇ ਕਾਕਾ ਰਾਮ ਵਰਮਾ ਦੀਆਂ ਨਿਸ਼ਕਾਮ ਸੇਵਾਵਾਂ ਦੀ ਪ੍ਰਸੰਸਾ ਕੀਤੀ ਅਤੇ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਿਤ ਕੀਤਾ ।

Advertisement
Advertisement
Advertisement
Advertisement
Scroll to Top