Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਤੇ ਕੇਸ ਦਰਜ ਨਾ ਕਰਕੇ ਦਿੱਤੀ ਸਕੂਲੋਂ ਛੁੱਟੀ ਤੋਂ ਬਾਅਦ ਟੈ੍ਰਫਿਕ ਕੰਟਰੋਲ ਕਰਨ ਦੇ ਹੁਕਮ

ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਤੇ ਕੇਸ ਦਰਜ ਨਾ ਕਰਕੇ ਦਿੱਤੀ ਸਕੂਲੋਂ ਛੁੱਟੀ ਤੋਂ ਬਾਅਦ ਟੈ੍ਰਫਿਕ ਕੰਟਰੋਲ ਕਰਨ ਦੇ ਹੁਕਮ

ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਤੇ ਕੇਸ ਦਰਜ ਨਾ ਕਰਕੇ ਦਿੱਤੀ ਸਕੂਲੋਂ ਛੁੱਟੀ ਤੋਂ ਬਾਅਦ ਟੈ੍ਰਫਿਕ ਕੰਟਰੋਲ ਕਰਨ ਦੇ ਹੁਕਮ
ਫਰੀਦਕੋਟ : ਪੰਜਾਬ ਦੇ ਜਿ਼ਲਾ ਫਰੀਦਕੋਟ ਦੇ ਇੱਕ ਪ੍ਰਾਈਵੇਟ ਸਕੂਲ ਦੇ ਬਾਹਰ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਅਨੋਖੀ ਸਜ਼ਾ ਦਿੱਤੀ ਹੈ । ਇਹ ਸਾਰੇ ਸਕੂਲ ਸਮੇਂ ਤੋਂ ਬਾਅਦ ਪੁਲਿਸ ਦੇ ਟ੍ਰੈਫਿਕ ਵਿੰਗ ਨਾਲ ਇੱਕ ਹਫ਼ਤੇ ਤੱਕ ਸੇਵਾਵਾਂ ਦੇਣਗੇ । ਦੱਸ ਦੇਈਏ ਕਿ ਸ਼ਨੀਵਾਰ ਨੂੰ ਇਕ ਪ੍ਰਾਈਵੇਟ ਸਕੂਲ ਦੇ ਬਾਹਰ ਵਿਦਿਆਰਥੀਆਂ ਨੇ ਹੰਗਾਮਾ ਕਰ ਦਿੱਤਾ ਸੀ । ਇਸ ਦੌਰਾਨ ਉਨ੍ਹਾਂ ਨੂੰ ਰੋਕਣ ਆਈ ਪੀ. ਸੀ. ਆਰ. ਟੀਮ ਦੇ ਮੋਟਰਸਾਈਕਲ ’ਤੇ ਵੀ ਮੁਲਜ਼ਮਾਂ ਨੇ ਕਾਰ ਚੜ੍ਹਾ ਦਿੱਤੀ । ਪੁਲਿਸ ਮੁਲਾਜ਼ਮ ਬਾਲ ਬਾਲ ਬੱਚ ਗਏ । ਸੀ. ਸੀ. ਟੀ. ਵੀ. ਫੁਟੇਜ ਅਤੇ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ । ਐਸ. ਐਸ. ਪੀ. ਡਾਕਟਰ ਪ੍ਰਗਿਆ ਜੈਨ ਅਨੁਸਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਬਜਾਏ ਉਨ੍ਹਾਂ ਨੂੰ ਅਨੋਖੀ ਸਜ਼ਾ ਦਿੱਤੀ ਹੈ, ਜਿਸ ਤਹਿਤ ਦੋਸ਼ੀ ਇਕ ਹਫਤੇ ਤੱਕ ਸਕੂਲ ਸਮੇਂ ਤੋਂ ਬਾਅਦ ਟ੍ਰੈਫਿਕ ਪੁਲਿਸ ਨੂੰ ਆਪਣੀਆਂ ਸੇਵਾਵਾਂ ਦੇਣਗੇ। ਇਸ ਮਾਮਲੇ ਨੂੰ ਲੈ ਕੇ ਡੀ. ਸੀ. ਪੀ. ਤ੍ਰਿਲੋਚਨ ਸਿੰਘ ਨੇ ਵੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਥਾਣੇ ਬੁਲਾਇਆ ਅਤੇ ਭਵਿੱਖ ਵਿੱਚ ਆਪਣੇ ਬੱਚਿਆਂ ਦਾ ਧਿਆਨ ਰੱਖਣ ਦੀ ਹਦਾਇਤ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਮਾਪਿਆਂ ਨੇ ਪੁਲਿਸ ਦੀ ਕਾਰਵਾਈ `ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ . ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਆਪਣੇ ਬੱਚਿਆਂ ਦੀ ਦੇਖਭਾਲ ਕਰਨਗੇ ਤਾਂ ਜੋ ਉਹ ਸਿਰਫ਼ ਪੜ੍ਹਾਈ ਵਿਚ ਹੀ ਧਿਆਨ ਦੇ ਸਕਣ । ਇਸ ਮਾਮਲੇ ਸਬੰਧੀ ਡੀ. ਐਸ. ਪੀ. ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਐਸ. ਐਸ. ਪੀ. ਡਾ. ਪ੍ਰਗਿਆ ਜੈਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਹੈ, ਤਾਂ ਜੋ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਸਕੇ ਅਤੇ ਉਨ੍ਹਾਂ ਦਾ ਭਵਿੱਖ ਵੀ ਖ਼ਰਾਬ ਨਾ ਹੋਵੇ ।

Advertisement
Advertisement
Advertisement
Advertisement
Scroll to Top