Breaking News ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਉਮੀਦਵਾਰ ਇਸ਼ਾਂਕ ਨੇ ਕੀਤੀ ਜਿੱਤ ਪ੍ਰਾਪਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 23 November, 2024, 12:49 PM

ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਉਮੀਦਵਾਰ ਇਸ਼ਾਂਕ ਨੇ ਕੀਤੀ ਜਿੱਤ ਪ੍ਰਾਪਤ
ਹੁਸਿ਼ਆਰਪੁਰ : ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ ਦੇ ਵਿਧਾਨ ਸਭਾ ਹਲਕੇ ਚੱਬੇਵਾਲ ਤੋਂ ਜਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਇਸ਼ਾਂਕ ਨੇ ਸਮੁੱਚੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦਿਖਾਉਂਦਿਆਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ । ਦੱਸਣਯੋਗ ਹੈ ਕਿ ਇਸ਼ਾਂਕ ਦੇ ਪਿਤਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਹਨ । ਜਿਕਰਯੋਗ ਹੈ ਕਿ ਕਾਂਗਰਸ ਨੇ ਜਿ਼ਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਅਤੇ ਭਾਜਪਾ ਨੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ । ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪੁਲਿਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ । ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ । ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ । ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ ।



Scroll to Top