Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:38 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਦੇ ਭੋਗਪੁਰ ਵਿਖੇ ਵਾਪਰੇ ਸੜਕੀ ਹਾਦਸੇ `ਚ ਹੋਈ ਇਕ ਵਿਅਕਤੀ ਦੀ ਮੌਤ

ਜਲੰਧਰ ਦੇ ਭੋਗਪੁਰ ਵਿਖੇ ਵਾਪਰੇ ਸੜਕੀ ਹਾਦਸੇ `ਚ ਹੋਈ ਇਕ ਵਿਅਕਤੀ ਦੀ ਮੌਤ

ਜਲੰਧਰ ਦੇ ਭੋਗਪੁਰ ਵਿਖੇ ਵਾਪਰੇ ਸੜਕੀ ਹਾਦਸੇ `ਚ ਹੋਈ ਇਕ ਵਿਅਕਤੀ ਦੀ ਮੌਤ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਭੋਗਪੁਰ `ਚ ਵਾਪਰੇ ਭਿਆਨਕ ਸੜਕ ਹਾਦਸੇ `ਚ ਇਕ ਵਿਅਕਤੀ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਵਿਦੇਸ਼ ਸ਼ਰਮਾ ਵਜੋਂ ਹੋਈ ਹੈ, ਜਿਸ ਦੀ ਉਮਰ 45 ਸਾਲ ਦੇ ਕਰੀਬ ਹੈ । ਦਿਨੇਸ਼ ਦਿੱਲੀ ਤੋਂ ਜੰਮੂ ਪਰਤ ਰਿਹਾ ਸੀ । ਇਹ ਹਾਦਸਾ ਭੋਗਪੁਰ ਦੇ ਪਚਰੰਗਾ ਅੱਡੇ ਕੋਲ ਵਾਪਰਿਆ।ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ । ਇਸ ਦੇ ਨਾਲ ਹੀ ਇਸ ਘਟਨਾ `ਚ ਬੱਸ ਦਾ ਡਰਾਈਵਰ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ ਵਾਪਰਿਆ। ਜਦੋਂ ਇਹ ਬੱਸ ਜਲੰਧਰ ਪਠਾਨਕੋਟ ਹਾਈਵੇਅ `ਤੇ ਸਥਿਤ ਪਚਰੰਗਾ ਅੱਡੇ ਨੇੜੇ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅੰਦਰ ਸੌਂ ਰਿਹਾ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ । ਘਟਨਾ ਦੇ ਸਮੇਂ ਬੱਸ ਦੇ ਅੰਦਰ ਕਰੀਬ 20 ਤੋਂ 25 ਯਾਤਰੀ ਬੈਠੇ ਸਨ ਪਰ ਦਿਨੇਸ਼ ਨੂੰ ਸਭ ਤੋਂ ਵੱਧ ਸੱਟ ਲੱਗੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਬੱਸ ਵਿੱਚ 20 ਤੋਂ 25 ਦੇ ਕਰੀਬ ਸਵਾਰੀਆਂ ਮੌਜੂਦ ਸਨ । ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ । ਦਿਨੇਸ਼ ਅਤੇ ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ। ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ ਯਾਤਰੀਆਂ ਨੂੰ ਮਾਮੂਲੀ ਇਲਾਜ ਤੋਂ ਬਾਅਦ ਰਵਾਨਾ ਕਰ ਦਿੱਤਾ ਗਿਆ ।

Advertisement
Advertisement
Advertisement
Advertisement
Scroll to Top