Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਕਾਲਜ ਪਟਿਆਲਾ ਦੇ ਐਨ. ਸੀ. ਸੀ. ਵਿੰਗਾਂ ਵੱਲੋਂ ਐਨ. ਸੀ. ਸੀ. ਦਿਵਸ ਮਨਾਇਆ ਗਿਆ

ਮੋਦੀ ਕਾਲਜ ਪਟਿਆਲਾ ਦੇ ਐਨ. ਸੀ. ਸੀ. ਵਿੰਗਾਂ ਵੱਲੋਂ ਐਨ. ਸੀ. ਸੀ. ਦਿਵਸ ਮਨਾਇਆ ਗਿਆ

ਮੋਦੀ ਕਾਲਜ ਪਟਿਆਲਾ ਦੇ ਐਨ. ਸੀ. ਸੀ. ਵਿੰਗਾਂ ਵੱਲੋਂ ਐਨ. ਸੀ. ਸੀ. ਦਿਵਸ ਮਨਾਇਆ ਗਿਆ
ਪਟਿਆਲਾ : ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਐਨ. ਸੀ. ਸੀ. ਦਿਵਸ ਮੌਕੇ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਐਨ. ਸੀ. ਸੀ. ਦੀਆਂ ਤਿੰਨ ਬਟਾਲੀਅਨਾਂ ਵੱਲੋਂ ਜੋਸ਼ ਭਰਪੂਰ ਸੰਗੀਤਕ ਅਤੇ ਸਭਿਆਚਾਰਕ ਪੇਸ਼ਕਾਰੀ ਕੀਤੀ ਗਈ। ਸਮਾਗਮ ਵਿੱਚ ਨੈਸ਼ਨਲ ਕੈਡਿਟ ਕੋਰਪਸ ਦੇ ਮੂਲ ਸਿਧਾਂਤ ‘ਏਕਤਾ, ਅਨੁਸ਼ਾਸਨ’ ਅਤੇ ਸਭਿਆਚਾਰਕ ਪੱਖ ਨੂੰ ਉਭਾਰਿਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਮਾਣਯੋਗ ਸ਼੍ਰੀ ਰਾਜੇਸ਼ ਮਲਹੋਤਰਾ, ਡੀ. ਐਸ. ਪੀ. (ਨਾਰਕੋਟਿਕਸ) ਪਟਿਆਲਾ ਵੱਲੋਂ ਪ੍ਰੇਰਨਾਮਈ ਭਾਸ਼ਣ ਰਾਹੀਂ ਕੈਡਿਟਾਂ ਨੂੰ ਦੇਸ਼ ਦੀ ਸੇਵਾ ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ । ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਦੇ ਰਾਹ–ਦਸੇਰੇ ਵਜੋਂ ਐਨ. ਸੀ. ਸੀ. ਦੀ ਮਹੱਤਤਾ ਨੂੰ ਦਰਸਾਇਆ ਅਤੇ ਕਿਹਾ ਕਿ ਇਸ ਰਾਹੀਂ ਨੌਜਵਾਨ ਬਿਹਤਰ ਨਾਗਰਿਕ ਬਣਦੇ ਹਨ। ਉਨ੍ਹਾਂ ਵੱਲੋਂ ਕੈਡਿਟਾਂ ਦੇ ਬਿਹਤਰੀਨ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ । ਇਸ ਸਮਾਗਮ ਵਿੱਚ ਗਿੱਧਾ, ਭੰਗੜਾ, ਰਾਜਸਥਾਨੀ ਲੋਕ ਨਾਚ ਅਤੇ ਕਵਿਤਾ-ਗਾਇਨ, ਗੀਤ-ਗਾਇਨ ਦੇ ਨਾਲ–ਨਾਲ ਕਲਾਤਮਿਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਤੋਂ ਕੈਡਿਟਾਂ ਦੇ ਜੋਸ਼ ਅਤੇ ਕਲਾ ਦਾ ਬਾਖੂਬੀ ਅੰਦਾਜ਼ਾ ਲਗਦਾ ਸੀ । 5 ਪੀ.ਬੀ. ਬਟਾਲੀਅਨ, 4 ਪੀ.ਬੀ. ਗਰਲਜ਼ ਬਟਾਲੀਅਨ ਅਤੇ 3 ਏਅਰ ਸਕਵੈਡਰਨ ਦੇ ਕੈਡਿਟਸ ਨੇ ਆਪਣੇ ਸਹਾਇਕ ਐਨ. ਸੀ. ਸੀ. ਅਧਿਕਾਰੀਆਂ ਲੈਫਟੀਨੈਂਟ ਡਾ. ਰੋਹਿਤ ਸਚਦੇਵਾ, ਲੈਫਟੀਨੈਂਟ ਡਾ. ਨਿਧੀ ਰਾਣੀ ਗੁਪਤਾ ਅਤੇ ਫਲਾਇੰਗ ਅਧਿਕਾਰੀ ਡਾ. ਸੁਮੀਤ ਕੁਮਾਰ ਦੇ ਨਾਲ ਇਸ ਸਮਾਗਮ ਵਿੱਚ ਹਿੱਸਾ ਲੈ ਕੇ ਇਸ ਨੂੰ ਕਾਮਯਾਬ ਬਣਾਇਆ । ਅੰਤ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ, ਕਾਲਜ ਪ੍ਰਿੰਸੀਪਲ, ਐਸੋਸੀਏਟ ਐਨ. ਸੀ. ਸੀ. ਅਧਿਕਾਰੀਆਂ, ਫੈਕਲਟੀ ਮੈਂਬਰਾਂ, ਸਟਾਫ਼ ਅਤੇ ਕੈਡਿਟਾਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ਗਿਆ। ਇਹ ਦਿਨ ਐਨ. ਸੀ. ਸੀ. ਮੋਟੋ, ‘ਏਕਤਾ ਅਤੇ ਅਨੁਸ਼ਾਸਨ’ ਦਾ ਅਸਲ ਪ੍ਰਤੀਬਿੰਬ ਸੀ ਅਤੇ ਇਹ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਲਈ ਮਾਣ ਵਾਲਾ ਪਲ ਸੀ ।

Advertisement
Advertisement
Advertisement
Advertisement
Scroll to Top