Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:55 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ
ਪਟਿਆਲਾ, 24 ਨਵੰਬਰ : ਪੰਜਾਬ ਸਰਕਾਰ ਦੇ ਨਿਵੇਕਲੇ ਪ੍ਰੋਗਰਾਮ “ਪੰਜਾਬ ਸਰਕਾਰ, ਆਪ ਦੇ ਦੁਆਰ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਸਿਹਤ ਮੰਤਰੀ ਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ, ਪਟਿਆਲਾ ਦੇ ਪਾਰਕ ਵਿੱਚ ਜਨ-ਸੁਵਿਧਾ ਕੈਂਪ ਦੀ ਰਹਿਨੁਮਾਈ ਕੀਤੀ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਦੀਆਂ ਨਿੱਜੀ ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਗਿਆ । ਇਸ ਮੌਕੇ ਜੁਝਾਰ ਨਗਰ ਦੀ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਪ੍ਰਿਤਪਾਲ ਸਿੰਘ ਭੰਡਾਰੀ ਨੇ ਇਲਾਕੇ ਵਿੱਚ ਪਾਰਕ ਬਣਾਉਣ ਅਤੇ ਆਮ ਆਦਮੀ ਕਲੀਨਿਕ ਦੇ ਉੱਪਰ ਹਾਲ ਕਮਰਾ ਬਣਾਉਣ ਲਈ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । ਇਸ ਸਮਾਗਮ ਵਿੱਚ ਡਾ. ਬਲਬੀਰ ਸਿੰਘ ਨਾਲ ਸ਼੍ਰੀ ਜਸਬੀਰ ਸਿੰਘ ਗਾਂਧੀ ਅਤੇ ਸ਼੍ਰੀ ਸੁਰੇਸ਼ ਰਾਏ (ਦਫ਼ਤਰ ਇੰਚਾਰਜ) ਨੇ ਵੀ ਸ਼ਿਰਕਤ ਕੀਤੀ ।
ਸਮਾਗਮ ਦੌਰਾਨ ਡਾ. ਬਲਬੀਰ ਸਿੰਘ ਨੇ ਇਲਾਕੇ ਦੇ ਬਕਾਇਆ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਦਾ ਭਰੋਸਾ ਦਿੱਤਾ ਜਿਨ੍ਹਾਂ ਵਿੱਚ ਮੁਹੱਲੇ ਵਿੱਚ ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ, ਸੀਵਰੇਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ, ਸਫ਼ਾਈ ਵਿਵਸਥਾ, ਖਰਾਬ ਸਟ੍ਰੀਟ ਲਾਈਟਾਂ ਦੀ ਸਮੇਂ ਤੇ ਮੁਰੰਮਤ ਆਦਿ ਸ਼ਾਮਲ ਹਨ । ਇਸ ਜਨ-ਸੁਵਿਧਾ ਕੈਂਪ ਵਿੱਚ ਸੰਯੁਕਤ ਕਮਿਸ਼ਨਰ ਨਗਰ ਨਿਗਮ ਅਤੇ ਹੋਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ ।
ਵੈਲਫੇਅਰ ਸੁਸਾਇਟੀ ਦੇ ਪੈਟਰਨ ਬਲਦੇਵ ਸਿੰਘ ਨੇ ਖਾਸ ਤੌਰ ਤੇ ਪਹੁੰਚੇ ਸਾਰੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਇਲਾਕਾ ਵਸਨੀਕਾਂ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਲਈ ਆਖਿਆ। ਪਾਰਟੀ ਦੇ ਹੋਣਹਾਰ ਸ਼੍ਰੀ ਪਵਨ ਕੁਮਾਰ ਜੀ (ਸਕੱਤਰ) ਨੇ ਇਸ ਸਮਾਗਮ ਨੂੰ ਨੇਪਰੇ ਚਾੜਣ ਲਈ ਵਿਸ਼ੇਸ਼ ਯੋਗਦਾਨ ਪਾਇਆ। ਸਮਾਗਮ ਦੇ ਅੰਤ ਵਿੱਚ ਸੁਸਾਇਟੀ ਦੇ ਜਨਰਲ ਸਕੱਤਰ ਸ਼੍ਰੀ ਧਰਮਵੀਰ ਸ਼ਰਮਾ ਜੀ ਪਹੁੰਚੇ ਸਾਰੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਜਗਦੀਪ ਸਿੰਘ ਜੱਗਾ, ਮੋਹਿਤ ਕੁਮਾਰ, ਰਜਿੰਦਰ ਸਿੰਘ ਮੋਹਲ, ਮੁਕਤਾ ਗੁਪਤਾ, ਕਮਲ ਸ਼ਰਮਾ, ਤਰਸੇਮ ਭਾਰਦਵਾਜ, ਐਨ. ਕੇ. ਜੌਲੀ, ਗੁਰਮੁੱਖ ਸਿੰਘ, ਜਤਿੰਦਰ ਸਿੰਘ ਫ਼ੌਜੀ, ਰਣਜੀਤ ਸਿੰਘ, ਗੁਰਮੀਤ ਸਿੰਘ ਰਾਣਾ, ਹਰਨੂਰ ਸਿੰਘ ਭੰਡਾਰੀ, ਅਰਜੀਤ ਸਿੰਘ ਮਾਣਕ, ਭਾਗ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਸੁਰਿੰਦਰ ਸ਼ਰਮਾ, ਨਿਰਮਲ ਸਿੰਘ, ਜਗਮੇਰ ਸਿੰਘ, ਬਲਵਿੰਦਰ ਸਿੰਘ, ਇੰਜ. ਕੁਲਦੀਪ ਕੁਮਾਰ, ਡਾ. ਅਮਨਦੀਪ ਸਿੰਘ ਭੰਡਾਰੀ, ਸੁਸ਼ੀਲ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top