Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:39 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ-ਪਿਹੋਵਾ ਸੜਕ ’ਤੇ ਪਏ ਖੱਡਿਆਂ ਕਾਰਨ ਵਾਹਨ ਚਾਲਕ ਪ੍ਰੇਸ਼ਾਨ

ਪਟਿਆਲਾ-ਪਿਹੋਵਾ ਸੜਕ ’ਤੇ ਪਏ ਖੱਡਿਆਂ ਕਾਰਨ ਵਾਹਨ ਚਾਲਕ ਪ੍ਰੇਸ਼ਾਨ

ਪਟਿਆਲਾ-ਪਿਹੋਵਾ ਸੜਕ ’ਤੇ ਪਏ ਖੱਡਿਆਂ ਕਾਰਨ ਵਾਹਨ ਚਾਲਕ ਪ੍ਰੇਸ਼ਾਨ
ਸੜਕ ਦੀ ਹਾਲਤ ਵਿੱਚ ਤੁਰੰਤ ਸੁਧਾਰ ਕਰੇ ਸਰਕਾਰ : ਜਗਮੋਹਨ ਸਿੰਘ ਲੱਕੀ
ਸ਼ੰਭੂ ਬੈਰੀਅਰ ਬੰਦ ਹੋਣ ਕਾਰਨ ਪਟਿਆਲਾ-ਪਿਹੋਵਾ ਸੜਕ ਰਾਹੀਂ ਦਿੱਲੀ ਜਾਂਦੇ ਨੇ ਵੱਡੀ ਗਿਣਤੀ ਵਾਹਨ
ਪਟਿਆਲਾ : ਪਟਿਆਲਾ ਤੋਂ ਪਿਹੋਵਾ (ਭੇਵਾ) ਜਾਂਦੀ ਸੜਕ ਦੀ ਮਾੜੀ ਹਾਲਤ ਹੋਣ ਕਾਰਨ ਵਾਹਨ ਚਾਲਕ ਬਹੁਤ ਪ੍ਰੇਸ਼ਾਨ ਹਨ । ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬੀ ਲੇਖਕ ਜਗਮੋਹਨ ਸਿੰਘ ਲੱਕੀ ਨੇ ਦਸਿਆ ਕਿ ਸ਼ੰਭੂ ਬੈਰੀਅਰ ਬੰਦ ਹੋਣ ਕਾਰਨ ਪਟਿਆਲਾ ਇਲਾਕੇ ਦੇ ਵੱਡੀ ਗਿਣਤੀ ਵਾਹਨ ਚਾਲਕ ਦਿੱਲੀ ਜਾਣ ਲਈ ਪਟਿਆਲਾ- ਪਿਹੋਵਾ ਸੜਕ ਦੀ ਵਰਤੋ ਕਰਦੇ ਹਨ, ਜਿਸ ਕਾਰਨ ਇਸ ਸੜਕ ’ਤੇ ਆਵਾਜਾਈ ਕਾਫ਼ੀ ਰਹਿੰਦੀ ਹੈ । ਉਹਨਾਂ ਕਿਹਾ ਕਿ ਇਸ ਸੜਕ ’ਤੇ ਪਏ ਵੱਡੇ ਵੱਡੇ ਖੱਡਿਆਂ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ । ਪਟਿਆਲਾ ਨੇੜੇ ਇਸ ਸੜਕ ਦਾ ਕੁਝ ਹਿੱਸਾ ਤਾਂ ਠੀਕ ਹਾਲਤ ਵਿੱਚ ਹੈ ਪਰ ਦੇਵੀਗੜ ਅਤੇ ਉਸ ਤੋਂ ਅੱਗੇ ਹਰਿਆਣਾ ਬਾਰਡਰ ਤੱਕ ਇਸ ਸੜਕ ਦਾ ਪੰਜਾਬ ਵਾਲਾ ਹਿੱਸਾ ਬਹੁਤ ਖਸਤਾਹਾਲ ਵਿੱਚ ਹੈ । ਇਸ ਸੜਕ ’ਤੇ ਵੱਡੇ ਵੱਡੇ ਖੱਡੇ ਪਏ ਹੋਏ ਹਨ, ਜਿਸ ਕਾਰਨ ਜਿਥੇ ਵਾਹਨਾਂ ਦੀ ਟੁੱਟ ਭੱਜ ਹੋ ਜਾਂਦੀ ਹੈ, ਉਥੇ ਕਈ ਖੱਡੇ ਬਹੁਤ ਡੂੰਘੇ ਹੋਣ ਕਾਰਨ ਜਦੋਂ ਵਾਹਨਾਂ ਦੇ ਟਾਇਰ ਇਹਨਾਂ ਖੱਡਿਆਂ ਵਿੱਚ ਪੈਂਦੇ ਹਨ ਤਾਂ ਵਾਹਨਾਂ ਦੀ ਚਾਸੀ ਸੜਕ ਨਾਲ ਰਗੜ ਖਾ ਜਾਂਦੀ ਹੈ, ਜਿਸ ਕਾਰਨ ਵਾਹਨਾਂ ਦਾ ਨੁਕਸਾਨ ਹੁੰਦਾ ਹੈ । ਇਸ ਤੋਂ ਇਲਾਵਾ ਜਦੋਂ ਇਹਨਾਂ ਖੱਡਿਆਂ ਵਿੱਚ ਵਾਹਨਾਂ ਦੇ ਟਾਇਰ ਪੈਂਦੇ ਹਨ ਤਾਂ ਅਕਸਰ ਵਾਹਨ ਡਰਾਇਵਰ ਦੇ ਕੰਟਰੋਲ ਤੋਂ ਬਾਹਰ ਹੋ ਜਾਂਦੇ ਹਨ, ਜਿਸ ਕਾਰਨ ਹਾਦਸੇ ਵਾਪਰਨ ਦਾ ਖਤਰਾ ਪੈਦਾ ਹੋ ਜਾਂਦਾ ਹੈ । ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਸੜਕ ’ਤੇ ਪਏ ਖੱਡਿਆਂ ਕਾਰਨ ਵਾਹਨਾਂ ਵਿੱਚ ਬੈਠੇ ਲੋਕਾਂ ਦਾ ਵੀ ਬਹੁਤ ਬੁਰਾ ਹਾਲ ਹੋ ਜਾਂਦਾ ਹੈ । ਖਾਸ ਕਰਕੇ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਬੁਰਾ ਹਾਲ ਹੋ ਜਾਂਦਾ ਹੈ। ਖੱਡਿਆਂ ਕਾਰਨ ਵਾਹਨਾਂ ਵਿੱਚ ਬੈਠੇ ਲੋਕਾਂ ਨੂੰ ਜੰਪ ਲੱਗਣ ਕਾਰਨ ਅਕਸਰ ਮਹਿਲਾਵਾਂ ਨੂੰ ਉਲਟੀਆਂ ਲੱਗ ਜਾਂਦੀਆਂ ਹਨ ਅਤੇ ਬਜ਼ੁਰਗਾਂ ਦੇ ਸਰੀਰ ਦੀਆਂ ਹੱਡੀਆਂ ਆਪਣੇ ਸਥਾਨ ਤੋਂ ਹਿਲ ਜਾਂਦੀਆਂ ਹਨ। ਜਿਸ ਕਾਰਨ ਉਹਨਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਇਸ ਸੜਕ ’ਤੇ ਮਿੱਟੀ-ਧੂੜ ਵੀ ਬਹੁਤ ਉੱਡਦੀ ਹੈ, ਜਿਸ ਕਾਰਨ ਦੋ ਪਹੀਆ ਵਾਹਨ ਚਾਲਕਾਂ ਦੇ ਕੱਪੜੇ ਧੂੜ ਮਿੱਟੀ ਨਾਲ ਭਰ ਜਾਂਦੇ ਹਨ। ਸੜਕ ’ਤੇ ਪਏ ਵੱਡੇ ਵੱਡੇ ਖੱਡਿਆਂ ਕਾਰਨ ਅਕਸਰ ਦੋ ਪਹੀਆ ਵਾਹਨ ਚਾਲਕ ਡਿੱਗ ਕੇ ਸੱਟਾਂ ਖਾ ਚੁੱਕੇ ਹਨ। ਬਰਸਾਤਾਂ ਵਿੱਚ ਇਸ ਸੜਕ ਦਾ ਹੋਰ ਵੀ ਬੁਰਾ ਹਾਲ ਹੋ ਜਾਂਦਾ ਹੈ। ਬਰਸਾਤ ਦਾ ਪਾਣੀ ਖੱਡਿਆਂ ਵਿੱਚ ਭਰ ਜਾਣ ਕਾਰਨ ਖੱਡੇ ਵਾਹਨ ਚਾਲਕਾਂ ਨੂੰ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਜਦੋਂ ਵਾਹਨਾਂ ਦੇ ਟਾਇਰ ਇੱਕਦਮ ਖੱਡਿਆਂ ਵਿੱਚ ਜਾ ਪੈਂਦੇ ਹਨ ਤਾਂ ਅਕਸਰ ਵਾਹਨ ਚਾਲਕ ਦੇ ਕੰਟਰੋਲ ਤੋਂ ਬਾਹਰ ਹੋਣ ਕਰਕੇ ਹਾਦਸੇ ਵਾਪਰਨ ਦਾ ਖਤਰਾ ਪੈਦਾ ਹੋ ਜਾਂਦਾ ਹੈ ।

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਸੜਕ ਦਾ ਸਿਰਫ ਪੰਜਾਬ ਵਾਲਾ ਹਿੱਸਾ ਹੀ ਖਰਾਬ ਹੈ, ਜਦੋਂਕਿ ਇਸ ਸੜਕ ਦਾ ਹਰਿਆਣਾ ਵਾਲਾ ਹਿੱਸਾ ਠੀਕ ਹਾਲਤ ਵਿੱਚ ਹੈ । ਉਹਨਾਂ ਕਿਹਾ ਕਿ ਇਸ ਸੜਕ ’ਤੇ ਸਫਰ ਕਰਨ ਵਾਲਿਆਂ ਨੂੰ ਸਮਝ ਨਹੀਂ ਪੈਂਦੀ ਕਿ ਪੰਜਾਬ ਸਰਕਾਰ ਇਸ ਮੁੱਖ ਸੜਕ ਦੀ ਹਾਲਤ ਵਿੱਚ ਸੁਧਾਰ ਲਈ ਕੋਈ ਉਪਰਾਲਾ ਕਿਉਂ ਨਹੀਂ ਕਰਦੀ । ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਸਰਬ ਪੱਖੀ ਵਿਕਾਸ ਕਰਨ ਦੇ ਦਾਅਵੇ ਕਰਦੀ ਹੈ ਪਰ ਇਸ ਸੜਕ ਦੀ ਮਾੜੀ ਹਾਲਤ ਇਸ ਵਿਕਾਸ ਦੀ ਪੋਲ ਖੋਲ ਰਹੀ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਵਸਨੀਕ ਵਿਦੇਸ਼ਾਂ ਵਿੱਚ ਰਹਿੰਦੇ ਹਨ, ਜਿਹਨਾਂ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆਉਣ ਤੇ ਛੱਡ ਕੇ ਆਉਣ ਲਈ ਪੰਜਾਬ ਦੇ ਵੱਡੀ ਗਿਣਤੀ ਵਸਨੀਕਾਂ ਨੂੰ ਦਿੱਲੀ ਜਾਣ ਲਈ ਇਸ ਸੜਕ ਦੀ ਵਰਤੋ ਕਰਨੀ ਪੈਂਦੀ ਹੈ ਕਿਉਂਕਿ ਦਿੱਲੀ ਜਾਣ ਵਾਲਾ ਸ਼ੰਭੂ ਬੈਰੀਅਰ ਵਾਲਾ ਰਸਤਾ ਬੰਦ ਹੈ । ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਟਿਆਲਾ ਤੋਂ ਪਿਹੋਵਾ ਜਾਂਦੀ ਸੜਕ ਦੀ ਹਾਲਤ ਵਿੱਚ ਤੁਰੰਤ ਸੁਧਾਰ ਲਿਆਂਦਾ ਜਾਵੇ, ਇਸ ਸੜਕ ’ਤੇ ਪਏ ਖੱਡਿਆਂ ਨੂੰ ਠੀਕ ਕੀਤਾ ਜਾਵੇ ਅਤੇ ਇਹ ਸੜਕ ਨਵੀਂ ਬਣਾਈ ਜਾਵੇ ।

Advertisement
Advertisement
Advertisement
Advertisement
Scroll to Top