Breaking News ਛਾਜਲੀ ਨੂੰ ਸਕੂਲ ਆਫ ਐਮੀਨੈਂਸ ਦੀ ਸੌਗਾਤ ਦੇਣ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ : ਮੁੱਖ ਮੰਤਰੀਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋ

ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਬੈਠਣਗੇ ਦੋ ਘੰਟੇ ਪਾਰਟੀ ਦਫ਼ਤਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 November, 2024, 12:07 PM

ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਬੈਠਣਗੇ ਦੋ ਘੰਟੇ ਪਾਰਟੀ ਦਫ਼ਤਰ
ਸੰਗਰੂਰ : ਆਮ ਆਦਮੀ ਪਾਰਟੀ ਵਲੋਂ ਸੂਬੇ ਵਿਚ ਸਿਆਸੀ ਸਰਗਰਮੀਆਂ ਹੋਰ ਵਧਾਉਣ ਅਤੇ ਹੇਠਲੇ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਹੋਰ ਵਧਾਉਣ ਲਈ ਖ਼ਾਕਾ ਤਿਆਰ ਕੀਤਾ ਹੈ। ਪਾਰਟੀ ਦੇ ਸੂਬਾਈ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਰੋਜ਼ਾਨਾਂ ਦੋ ਘੰਟੇ ਪਾਰਟੀ ਦਫ਼ਤਰ ਵਿਚ ਬੈਠਿਆ ਕਰਨਗੇ ਅਤੇ ਲੋਕਾਂ ਤੇ ਵਲੰਟੀਅਰਜ਼ ਦੀਆਂ ਸਮੱਸਿਆਵਾਂ ਵੀ ਸੁਣਨਗੇ । ਦੱਸਿਆ ਜਾਂਦਾ ਹੈ ਕਿ ਪਾਰਟੀ ਨੇ ਇਹ ਫੈਸਲਾ ਹੇਠਲੇ ਪੱਧਰ ’ਤੇ ਵਰਕਰਾਂ ਵਿਚ ਪਾਈ ਜਾ ਰਹੀ ਨਿਰਾਸ਼ਾ ਨੂੰ ਦੂਰ ਕਰਨ ਅਤੇ ਅਗਲੇ ਦਿਨਾਂ ਵਿਚ ਪੰਜ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਲਿਆ ਹੈ। ਸੈਕਟਰ 39 ਸਥਿਤ ਪਾਰਟੀ ਦਫ਼ਤਰ ਦੀ ਰੇਨੋਵੇਸ਼ਨ (ਸਜ਼ਾਵਟ) ਦਾ ਕੰਮ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ । ਆਗਾਮੀ ਦਿਨਾਂ ਵਿਚ ਦਫ਼ਤਰ ਵਿਚ ਰੌਣਕਾਂ ਮੁੜ ਪਰਤ ਆਉਣ ਦੀਆਂ ਸੰਭਾਵਨਾਵਾਂ ਹਨ । ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ (ਹਰਪਾਲ ਸਿੰਘ ਚੀਮਾ) ਦੀ ਕੋਠੀ ਵਿਚ ਪਾਰਟੀ ਦਫ਼ਤਰ ਬਣਾਇਆ ਹੋਇਆ ਸੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਤੇ ਸਮੁੱਚੀ ਲੀਡਰਸ਼ਿਪ ਨੇ ਸਾਰੀਆਂ ਸਿਆਸੀ ਸਰਗਰਮੀਆਂ ਵਿਰੋਧੀ ਧਿਰ ਦੀ ਕੋਠੀ ਤੋਂ ਚਲਾਈਆਂ ਸਨ । ਸੂਬੇ ਵਿਚ ਆਪ ਦੀ ਸਰਕਾਰ ਬਣਨ ਬਾਅਦ ਹੌਲੀ ਹੌਲੀ ਦਫ਼ਤਰ ਵਿਚੋਂ ਰੌਣਕਾਂ ਗਾਇਬ ਹੋ ਗਈਆਂ। ਭਾਵੇਂ ਕਿ ਦਫ਼ਤਰ ਵਿਚ ਪ੍ਰੈੱਸ ਕਾਨਫਰੰਸ, ਪਾਰਟੀ ਆਗੂਆਂ ਵਲੋਂ ਮੀਟਿੰਗਾਂ ਤੇ ਹੋਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ, ਪਰ ਆਮ ਲੋਕਾਂ, ਵਲੰਟੀਅਰਜ਼ ਦੀ ਆਮਦ ਘੱਟ ਗਈ । ਸੂਤਰ ਦੱਸਦੇ ਹਨ ਕਿ ਪਿਛਲੇ ਕਈ ਮਹੀਨਿਆਂ ਤੋਂ ਪਾਰਟੀ ਦਫ਼ਤਰ ਦਾ ਵਾਈਫਾਈ ਦਾ ਕੁਨੈਕਸ਼ਨ ਬਿਲ ਨਾ ਭਰਨ ਕਰਕੇ ਬੰਦ ਹੈ, ਉਥੇ ਅਖ਼ਬਾਰਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ । ਇਸ ਕਰਕੇ ਪਾਰਟੀ ਨੇ ਦਫ਼ਤਰ ਵਿਚ ਪੁਰਾਣੀ ਚਹਿਲ ਪਹਿਲ ਨੰ ਵਧਾਉਣ ਲਈ ਮੁੜ ਸਜ਼ਾਵਟ ਦਾ ਕੰਮ ਸ਼ੁਰੂ ਕੀਤਾ ਹੈ ਤਾਂ ਜੋ ਵਲੰਟੀਅਰਜ਼ ਨੂੰ ਮੁੜ ਸਰਗਰਮ ਕੀਤਾ ਜਾ ਸਕੇ ।