Breaking News ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ

ਪੰਜਾਬ ਯੂਨੀਵਰਸਿਟੀ ਨੋਨ ਟੀਚਿੰਗ ਇੰਪਲਾਈਜ ਫੈਡਰੇਸ਼ਨ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 November, 2024, 04:38 PM

ਪੰਜਾਬ ਯੂਨੀਵਰਸਿਟੀ ਨੋਨ ਟੀਚਿੰਗ ਇੰਪਲਾਈਜ ਫੈਡਰੇਸ਼ਨ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਨੋਨ ਟੀਚਿੰਗ ਇੰਪਲਾਈਜ ਫੈਡਰੇਸ਼ਨ ਵੱਲੋਂ ਬੁੱਧਵਾਰ ਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਨੋਨ ਟੀਚਿੰਗ ਇੰਪਲਾਈਜ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲਿਆ । ਇੱਕ ਰਾਤ ਪਹਿਲਾਂ ਤੋਂ ਹੀ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ । ਸ੍ਰੀ ਸੁਖਮਨੀ ਸਾਹਿਬ ਦਾ ਪਾਠ ਦਾ ਭੋਗ ਪਾਇਆ ਗਿਆ। ਇਸ ਉਪਰੰਤ ਭਾਈ ਸਾਹਿਬ ਅਮਰਜੀਤ ਸਿੰਘ ਜੀ ਖਾਲਸਾ ਚੰਡੀਗੜ੍ਹ ਵਾਲਿਆਂ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਵਾਈਸ ਚਾਂਸਲਰ ਰੇਨੂ ਵਿਗ, ਡੀ. ਯੂ. ਆਈ. ਮੈਡਮ ਰੂਮੀਨਾ ਸੇਠੀ, ਐਫ. ਡੀ. ਓ. ਵਿਕਰਮ ਨਈਅਰ , ਰਜਿਸਟਰਾਰ ਵਾਈ. ਪੀ. ਯਾਦਵਿੰਦਰਾ, ਕੰਟਰੋਲਰ ਜਗਤ ਭੂਸ਼ਣ, ਡੀ. ਐਸ. ਡਬਲਿਊ. ਅਮਿਤ ਚੌਹਾਨ ਵਿਸ਼ੇਸ਼ ਤੌਰ ਤੇ ਪਹੁੰਚੇ । ਦੀਪਕ ਕੌਸ਼ਿਕ ਜੀ ਯੂਨੀਵਰਸਿਟੀ ਦੇ ਪੁਰਾਣੇ ਲੀਡਰ ਖਾਸ ਤੌਰ ਤੇ ਹਾਜਰੀ ਲਗਵਾਉਣ ਪਹੁੰਚੇ । ਇਸ ਮੌਕੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ , ਸੰਗਤ, ਵਿਦਿਆਰਥੀਆਂ ਅਤੇ ਟੀਚਰ ਸਾਹਿਬਾਨ ਨੇ ਇਸ ਸਮਾਗਮ ਹਿੱਸਾ ਲਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਹਨੀ ਠਾਕੁਰ ਜੀ, ਸਵਰਨ ਸਿੰਘ ਮਾਨ, ਦੀਪਕ ਸ਼ਰਮਾ ,ਸੁਰਿੰਦਰ ਸਿੰਘ , ਮਾਣਿਕ ਕਪੂਰ , ਹਰਪਾਲ ਸਿੰਘ , ਗੁਰਜੰਟ ਸਿੰਘ , ਜੈਲਾ ਸਰ ਸੁਰਿੰਦਰ ਸਿੰਘ ,ਧਰਮਿੰਦਰ ,ਮਨਜੀਤ ਸਿੰਘ, ਦੇਸਰਾਜ, , ਬਲਵਿੰਦਰ ਸਿੰਘ, ਨਿਰਮਲ ਸਿੰਘ, ਬਰਿੰਦਰ ਸਿੰਘ, ਅਮਿਤ ਮਲੋਤਰਾ, ਐਸ. ਪੀ. ਮੋਰੀਆ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ ,ਅਨੀਤਾ ਸ਼ਰਮਾ, ਅਮਨਦੀਪ ਕੌਰ, ਹਰਿੰਦਰ ਕੌਰ, ਪੂਨਮ, ਰਿਤੂ ਵਰਮਾ ਅਤੇ ਹੋਰਾਂ ਨੇ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਸਵਰਨ ਸਿੰਘ ਮਾਨ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ।