Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ 1.88 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ 1.88 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ 1.88 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮ ਦਾ ਉਦਘਾਟਨ
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ 1.88 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕੀਤਾ । ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਇਸ ਸਰਕਾਰੀ ਆਈਟੀਆਈ ਦੀ ਨੁਹਾਰ ਨੂੰ ਬਦਲਣ ਲਈ ਲਗਭਗ 7 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਇੱਕ ਮਿਸਾਲ ਕਾਇਮ ਕੀਤੀ ਗਈ ਹੈ । ਉਹਨਾਂ ਕਿਹਾ ਕਿ ਇਹ ਆਈਟੀਆਈ 1962 ਵਿੱਚ ਹੋਂਦ ਵਿੱਚ ਆਈ ਸੀ, ਜਿਸ ਤੋਂ ਲੈ ਕੇ ਸਾਲ 2022 ਤੱਕ ਦੇ ਲਗਭਗ 60 ਸਾਲਾਂ ਦੇ ਅੰਤਰ ਵਿਚਾਲੇ ਇਸ ਵੱਡੇ ਅਦਾਰੇ ਦੀ ਸਾਂਭ ਸੰਭਾਲ ਲਈ ਕਿਸੇ ਵੀ ਸਰਕਾਰ ਵੱਲੋਂ ਕਦਮ ਨਹੀਂ ਚੁੱਕਿਆ ਗਿਆ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਢਾਈ ਸਾਲਾਂ ਦੇ ਸਮੇਂ ਦੌਰਾਨ ਜਿੱਥੇ 3.28 ਕਰੋੜ ਰੁਪਏ ਇਸ ਆਈ. ਟੀ. ਆਈ. ਦੀ ਮੁਰੰਮਤ ਅਤੇ ਅਪਗਰੇਡੇਸ਼ਨ ਲਈ ਖਰਚੇ ਗਏ ਉੱਥੇ ਹੀ 1.88 ਕਰੋੜ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਉਣ ਦੇ ਕਾਰਜ ਆਰੰਭੇ ਗਏ ਜੋ ਕਿ ਅੱਜ ਮੁਕੰਮਲ ਹੋਣ ਤੋਂ ਬਾਅਦ ਇਹ ਸਟੇਡੀਅਮ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਆਈ. ਟੀ. ਆਈ. ਦੇ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਲਈ 1.66 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ ਜੋ ਕਿ ਜਲਦੀ ਹੀ ਜਾਰੀ ਹੋ ਜਾਵੇਗੀ । ਕੈਬਨਿਟ ਮੰਤਰੀ ਨੇ ਕਿਹਾ ਕਿ ਚੰਗੀ ਨੀਅਤ ਅਤੇ ਨੇਕ ਨੀਤੀ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਕਿਸਮ ਦੀ ਕਮੀ ਨਹੀਂ ਹੈ । ਉਹਨਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਵਿੱਚ ਬਾਸਕਟਬਾਲ , ਵਾਲੀਬਾਲ, ਬੈਡਮਿੰਟਨ, ਲਾਅਨ ਟੈਨਿਸ, ਕ੍ਰਿਕਟ, 200 ਮੀਟਰ ਟਰੈਕ, ਵਾਕਿੰਗ ਟਰੈਕ ਦੇ ਨਾਲ ਨਾਲ ਖਿਡਾਰੀਆਂ ਦੇ ਵਾਹਨਾਂ ਦੀ ਪਾਰਕਿੰਗ, ਬਾਥਰੂਮ ਬਲਾਕ, ਸਕਿਉਰਟੀ ਰੂਮ, ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਅਤੇ ਲਾਈਟਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਸਥਾਪਿਤ ਕੀਤੇ ਗਏ ਹਨ ਜਿਸ ਦਾ ਸੁਨਾਮ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ । ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ ਗੁਰਮੀਤ ਸਿੰਘ ਸਰਾਓ, ਐਕਸੀਅਨ ਅਜੈ ਗਰਗ, ਐਸ. ਡੀ. ਓ. ਅਨਿਲ ਗਰਗ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਰਾਮ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਬਾਂਸਲ, ਗੁਰਚਰਨ ਸਿੰਘ ਸਰਪੰਚ, ਪ੍ਰਿੰਸੀਪਲ ਆਈਟੀਆਈ, ਨਰਿੰਦਰ ਠੇਕੇਦਾਰ, ਰਾਮ ਕੁਮਾਰ, ਆਸ਼ੀਸ਼ ਜੈਨ, ਮਨੀ ਸਰਾਉ, ਸੰਦੀਪ ਜਿੰਦਲ ਸਮੇਤ ਆਈਟੀਆਈ ਦਾ ਸਟਾਫ ਅਤੇ ਹੋਰ ਪਤਵੰਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top