Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 12:55 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਦੋਸਤ ਹਰਭਜਨ ਸਿੰਘ ਵਾਸੀ ਪਿੰਡ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੇ ਉਕਤ ਤਹਿਸੀਲਦਾਰ ਤੋਂ 2 ਕਨਾਲ 4 ਮਰਲੇ ਵਾਹੀਯੋਗ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਸੀ ਪਰ ਇਸ ਦੇ ਬਦਲੇ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਜਾਲ ਵਿਛਾ ਕੇ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੇ ਰੰਗੇ ਹੋਏ ਕਰੰਸੀ ਨੋਟ ਉਸ ਕੋਲੋਂ ਮੌਕੇ ਤੇ ਹੀ ਬਰਾਮਦ ਕਰ ਲਏ ਗਏ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top