Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:02 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ
ਚੰਡੀਗੜ੍ਹ, 27 ਸਤੰਬਰ : ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ । ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਉਚਾਈਆਂ ਛੂਹੇਗਾ। ਸ੍ਰੀ ਭਗਤ ਨੇ ਵਾਈਸ ਚੇਅਰਮੈਨ ਨੂੰ ਉਨ੍ਹਾਂ ਦੇ ਹਰ ਯਤਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਵਾਈਸ ਚੇਅਰਮੈਨ ਸ੍ਰੀ ਹੰਸ ਨੇ ਆਹੁੱਦਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਖਾਦੀ ਬੋਰਡ ਇੱਕ ਅਹਿਮ ਸੰਸਥਾ ਹੈ ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਢੰਗ ਅਤੇ ਕੁਸ਼ਲਤਾ ਨਾਲ ਕਰਨ ਲਈ ਵਿਸੇਸ ਜ਼ੋਰ ਦਿੱਤਾ ਜਾਵੇਗਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੇ ਕੌਲ,ਕਾਲਾ ਪ੍ਰਧਾਨ, ਬਾਬਾ ਰਾਜ ਕੁਮਾਰ ਤੋਂ ਇਲਾਵਾ ਸੁਦਰਸ਼ਨ, ਧਰਮਿੰਦਰ ਕੁਮਾਰ, ਸੰਨੀ ਹੰਸ, ਆਰੀਅਨ, ਇਸੂ ਗਿੱਲ ਅਤੇ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top