Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਨਾਂ ਕਿਸੇ ਆਸਥਾ ਤੋਂ ਸਿਰਫ਼ ਰਾਖਵੇਂਕਰਨ ਦਾ ਲਾਭ ਲੈਣ ਲਈ ਕੀਤਾ ਗਿਆ ਧਰਮ ਪਰਿਵਰਤਨ ‘ਸੰਵਿਧਾਨ ਨਾਲ ਧੋਖਾਧੜੀ’ ਹੈ : ਸੁਪਰੀਮ ਕੋਰਟ

ਬਿਨਾਂ ਕਿਸੇ ਆਸਥਾ ਤੋਂ ਸਿਰਫ਼ ਰਾਖਵੇਂਕਰਨ ਦਾ ਲਾਭ ਲੈਣ ਲਈ ਕੀਤਾ ਗਿਆ ਧਰਮ ਪਰਿਵਰਤਨ ‘ਸੰਵਿਧਾਨ ਨਾਲ ਧੋਖਾਧੜੀ’ ਹੈ : ਸੁਪਰੀਮ ਕੋਰਟ

ਬਿਨਾਂ ਕਿਸੇ ਆਸਥਾ ਤੋਂ ਸਿਰਫ਼ ਰਾਖਵੇਂਕਰਨ ਦਾ ਲਾਭ ਲੈਣ ਲਈ ਕੀਤਾ ਗਿਆ ਧਰਮ ਪਰਿਵਰਤਨ ‘ਸੰਵਿਧਾਨ ਨਾਲ ਧੋਖਾਧੜੀ’ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅਹਿਮ ਫ਼ੈਸਲੇ ਵਿੱਚ ਕਿਹਾ ਕਿ ਬਿਨਾਂ ਕਿਸੇ ਆਸਥਾ ਤੋਂ ਸਿਰਫ਼ ਰਾਖਵੇਂਕਰਨ ਦਾ ਲਾਭ ਲੈਣ ਲਈ ਕੀਤਾ ਗਿਆ ਧਰਮ ਪਰਿਵਰਤਨ ‘ਸੰਵਿਧਾਨ ਨਾਲ ਧੋਖਾਧੜੀ’ ਹੈ। ਜਸਟਿਸ ਪੰਕਜ ਮਿਥਲ ਅਤੇ ਜਸਟਿਸ ਆਰ. ਮਹਾਦੇਵਨ ਨੇ ਸੀ. ਸੇਲਵਾਰਾਨੀ ਵੱਲੋਂ ਦਾਇਰ ਪਟੀਸ਼ਨ ’ਤੇ ਇਹ ਫੈਸਲਾ ਸੁਣਾਇਆ ਅਤੇ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਨੇ ਈਸਾਈ ਧਰਮ ਅਪਣਾਉਣ ਵਾਲੀ ਔਰਤ ਨੂੰ ਅਨੁਸੂਚਿਤ ਜਾਤੀ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਔਰਤ ਨੇ ਬਾਅਦ ਵਿੱਚ ਰਾਖਵਾਂਕਰਨ ਤਹਿਤ ਰੁਜ਼ਗਾਰ ਲਾਭ ਲੈਣ ਲਈ ਹਿੰਦੂ ਹੋਣ ਦਾ ਦਾਅਵਾ ਕੀਤਾ ਸੀ । ਜਸਟਿਸ ਮਹਾਦੇਵਨ ਨੇ ਬੈਂਚ ਲਈ 21 ਪੰਨਿਆਂ ਦਾ ਫੈਸਲਾ ਲਿਖਿਆ । ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੋਈ ਵਿਅਕਤੀ ਹੋਰ ਧਰਮ ਨੂੰ ਉਦੋਂ ਹੀ ਸਵੀਕਾਰ ਕਰਦਾ ਹੈ, ਜਦੋਂ ਉਹ ਸੱਚਮੁੱਚ ਇਸ ਦੇ ਸਿਧਾਂਤਾਂ, ਧਰਮ ਅਤੇ ਅਧਿਆਤਮਿਕ ਵਿਚਾਰਾਂ ਤੋਂ ਪ੍ਰੇਰਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਮ ਪਰਿਵਰਤਨ ਦਾ ਮੁੱਖ ਮਨੋਰਥ ਕਿਸੇ ਹੋਰ ਧਰਮ ਵਿਚ ਸੱਚੀ ਆਸਥਾ ਰੱਖਣ ਦੀ ਬਜਾਏ ਰਾਖਵੇਂਕਰਨ ਦਾ ਲਾਭ ਲੈਣਾ ਹੈ ਤਾਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਅਜਿਹੇ ਗ਼ਲਤ ਇਰਾਦੇ ਰੱਖਣ ਵਾਲੇ ਲੋਕਾਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਨਾਲ ਰਾਖਵਾਂਕਰਨ ਨੀਤੀ ਦੇ ਸਮਾਜਿਕ ਸਰੋਕਾਰਾਂ ਨੂੰ ਹੀ ਨੁਕਸਾਨ ਹੋਵੇਗਾ।ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਈਸਾਈ ਧਰਮ ਵਿੱਚ ਸ਼ਰਧਾ ਰੱਖਦੀ ਹੈ ਅਤੇ ਸਿਰਫ਼ ਨੌਕਰੀ ਵਿੱਚ ਰਾਖਵੇਂਕਰਨ ਦਾ ਲਾਭ ਲੈਣ ਦੇ ਇਰਾਦੇ ਨਾਲ ਉਹ ਹਿੰਦੂਤਵ ਨੂੰ ਹੁਣ ਤੱਕ ਮੰਨਣ ਦਾ ਦਾਅਵਾ ਕਰਦੀ ਹੈ ।

Advertisement
Advertisement
Advertisement
Advertisement
Scroll to Top