Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:41 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਆਖਿਆ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਆਖਿਆ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਆਖਿਆ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਯਾਨ ਦੇ ਬੈਂਚ ਨੇ ਮਿਸ਼ਰਾ ਦੇ ਵਕੀਲ ਨੂੰ ਦੋਸ਼ ਸਪੱਸ਼ਟ ਕਰਨ ਵਾਲਾ ਜਵਾਬੀ ਹਲਫ਼ਨਾਮਾ ਦਾਇਰ ਕਰਨ ਲਈ ਕਹਿੰਦਿਆਂ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ । ਇਸ ਦੌਰਾਨ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਦੋਸ਼ ਨਕਾਰਦਿਆਂ ਕਿਹਾ ਕਿ ਜਦੋਂ ਵੀ ਅਜਿਹੇ ਮਾਮਲੇ ਅਦਾਲਤ ਕੋਲ ਆਉਂਦੇ ਹਨ ਤਾਂ ਹਰ ਵਾਰ ਅਜਿਹੇ ਦੋਸ਼ ਲੱਗਦੇ ਹਨ।ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਨੂੰ ਸੋਧਦਿਆਂ ਉਸ ਨੂੰ ਦਿੱਲੀ ਜਾਂ ਲਖਨਊ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਸੀ ਅਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਸੁਪਰੀਮ ਕੋਰਟ ਨੇ 25 ਜਨਵਰੀ 2023 ਨੂੰ ਅਸ਼ੀਸ਼ ਮਿਸ਼ਰਾ ਨੂੰ ਕੁਝ ਸ਼ਰਤਾਂ ਤਹਿਤ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ ਤੇ ਬਾਅਦ ਵਿਚ ਜ਼ਮਾਨਤ ਦਾ ਸਮਾਂ ਵਧਾ ਦਿੱਤਾ ਗਿਆ ਸੀ। ਸਰਬਉਚ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਉਸ ਦੇ ਟਿਕਾਣੇ ਬਾਰੇ ਸਬੰਧਤ ਅਦਾਲਤ ਨੂੰ ਸੂਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ । ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਆਸ਼ੀਸ਼ ਮਿਸ਼ਰਾ ਜਾਂ ਉਸ ਦੇ ਪਰਿਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕਰਨ ਨਾਲ ਉਸ ਦੀ ਜ਼ਮਾਨਤ ਰੱਦ ਹੋ ਸਕਦੀ ਹੈ ।

Advertisement
Advertisement
Advertisement
Advertisement
Scroll to Top