Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 9:32 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ. ਨੇ ਔਰਤਾਂ ਵੱਲੋਂ ਖੂਨਦਾਨ ਕਰਨ ਦੀ ਕੀਤੀ ਸ਼ਲਾਘਾ

ਡੀ. ਸੀ. ਨੇ ਔਰਤਾਂ ਵੱਲੋਂ ਖੂਨਦਾਨ ਕਰਨ ਦੀ ਕੀਤੀ ਸ਼ਲਾਘਾ

ਡੀ. ਸੀ. ਨੇ ਔਰਤਾਂ ਵੱਲੋਂ ਖੂਨਦਾਨ ਕਰਨ ਦੀ ਕੀਤੀ ਸ਼ਲਾਘਾ
ਕਿਹਾ, ਮਰਦਾਂ ਦੇ ਨਾਲੋਂ ਔਰਤਾਂ ਵੱਲੋਂ ਵੀ ਖੂਨਦਾਨ ਕਰਨਾ ਮਾਨਵਤਾ ਦੇ ਭਲੇ ਲਈ ਪ੍ਰਸ਼ੰਸਾ ਯੋਗ ਉਪਰਾਲਾ
ਰੈਵਨਿਊ ਪਟਵਾਰ ਤੇ ਕਾਨੂੰਨਗੋ ਯੂਨੀਯਨ ਵੱਲੋਂ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਡੀ. ਸੀ. ਦਫਤਰ ‘ਚ ਖੂਨਦਾਨ ਕੈਂਪ
ਡੀ.ਸੀ. ਦਫਤਰ ਦੀਆਂ ਔਰਤ ਕਰਮਚਾਰੀਆਂ ਨੇ ਵੱਧ ਚੜ੍ਹ ਕੇ ਕੀਤਾ ਖੂਨਦਾਨ
ਪਟਿਆਲਾ 29 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਦ ਰੈਵਿਨਯੂ ਪਟਵਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਵਾ ਕਾਨੂੰਗੋ ਐਸੋਸੀਏਸ਼ਨ ‘ ਜ਼ਿਲ੍ਹਾ ਪਟਿਆਲਾ ਅਤੇ ਰੈਡ ਕਰਾਸ ਪਟਿਆਲਾ ਦੀ ਸਹਾਇਤਾ ਨਾਲ ‘ਸਰਬੱਤ ਦੇ ਭਲੇ’ ਵੱਲੋਂ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਉਹਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਡਿਪਟੀ ਕਮਿਸ਼ਨਰ ਦਫਤਰ ਦੀਆਂ ਔਰਤ ਕਰਮਚਾਰੀਆਂ ਨੇ ਇਸ ਕੈਂਪ ਵਿੱਚ ਖੂਨ ਦਾਨ ਲਈ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ । ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਅਜਿਹੇ ਖੂਨਦਾਨ ਕੈਂਪਾਂ ਵਿੱਚ ਭਾਗ ਲੈਣ ਤਾਂ ਜੋ ਮਨੁੱਖਤਾ ਦੇ ਭਲੇ ਲਈ ਕੀਤੇ ਖੂਨਦਾਨ ਨਾਲ ਕਿਸੇ ਦੀ ਜਾਨ ਬਚ ਸਕੇ । ਇਸ ਤੋਂ ਇਲਾਵਾ ਕਿਸੇ ਵੀ ਮੁਸ਼ਕਿਲ ਸਥਿਤੀ ਦਾ ਸਾਹਮਣਾ ਕਰਨ ਲਈ ਖੂਨ ਦਾ ਸਟਾਕ ਮੌਜੂਦ ਰਹੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੂਨ ਦਾਨ, ਮਹਾਂਦਾਨ ਹੈ ਅਤੇ ਕਿਸੇ ਹੋਰ ਦੀ ਜ਼ਿੰਦਗੀ ਬਚਾਉਣਾ ਮਾਨਵਤਾ ਪ੍ਰਤੀ ਇਕ ਸੇਵਾ ਹੈ । ਉਹਨਾਂ ਦੱਸਿਆ ਕਿ ਇਕ ਸਿਹਤਮੰਦ ਵਿਅਕਤੀ 65 ਸਾਲ ਦੀ ਉਮਰ ਤੱਕ ਖੂਨਦਾਨ ਕਰ ਸਕਦਾ ਹੈ ਅਤੇ ਹਰ 3 ਮਹੀਨੇ ਬਾਅਦ ਖੂਨਦਾਨ ਕੀਤਾ ਜਾ ਸਕਦਾ ਹੈ ਅਤੇ ਇਹ ਦਾਨ ਕਈ ਬਿਮਾਰੀਆਂ ਤੋ ਬਚਾਉਂਦਾ ਹੈ । ਕੈਂਪ ਵਿੱਚ ਖੂਨ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਕੈਂਪ ਵਿੱਚ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ, ਦ ਰੈਵਿਨਯੂ ਪਟਵਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਵਾ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ, ਕਾਨੂੰਨਗੋ ਰਾਜ ਕੁਮਾਰ, ਪਟਵਾਰੀ ਰਣਬੀਰ ਸਿੰਘ, ਜਸਪ੍ਰੀਤ ਸਿੰਘ ਅਤੇ ਕਰਮਪਾਲ ਸਿੰਘ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top